SS Retail ਨੇ 500 ਕਰੋੜ ਰੁਪਏ ਦੇ IPO ਲਈ SEBI ਕੋਲ ਖਰੜਾ ਦਸਤਾਵੇਜ਼ ਕੀਤੇ ਦਾਖਲ
Monday, Dec 29, 2025 - 01:07 PM (IST)
ਨਵੀਂ ਦਿੱਲੀ (ਭਾਸ਼ਾ) - ਮੋਬਾਈਲ ਪ੍ਰਚੂਨ ਕੰਪਨੀ ਐੱਸ. ਐੱਸ. ਰਿਟੇਲ ਨੇ ਆਪਣੇ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਜ਼ਰੀਏ 500 ਕਰੋੜ ਰੁਪਏ ਜੁਟਾਉਣ ਲਈ ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਕੋਲ ਸ਼ੁਰੂਆਤੀ ਦਸਤਾਵੇਜ਼ ਦਾਖਲ ਕੀਤੇ ਹਨ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਕੰਪਨੀ ਵੱਲੋਂ ਸ਼ਨੀਵਾਰ ਨੂੰ ਸੇਬੀ ਕੋਲ ਦਾਖਲ ਕੀਤੇ ਖਰੜਾ ਦਸਤਾਵੇਜ਼ ਅਨੁਸਾਰ, ਕੰਪਨੀ ਦੀ ਪਹਿਲੀ ਜਨਤਕ ਪੇਸ਼ਕਸ਼ 300 ਕਰੋੜ ਰੁਪਏ ਦੇ ਸ਼ੇਅਰਾਂ ਦੇ ਤਾਜ਼ੇ ਇਸ਼ੂ ਦੇ ਨਾਲ-ਨਾਲ ਪ੍ਰਮੋਟਰਾਂ ਅਤੇ ਹੋਰ ਸ਼ੇਅਰਧਾਰਕਾਂ ਵੱਲੋਂ 200 ਕਰੋੜ ਰੁਪਏ ਦੀ ਵਿਕਰੀ ਦੀ ਪੇਸ਼ਕਸ਼ (ਓ. ਐੱਫ. ਐੱਸ.) ਦਾ ਸੁਮੇਲ ਹੋਵੇਗਾ।
ਇਹ ਵੀ ਪੜ੍ਹੋ : ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ
ਨਵੇਂ ਇਸ਼ੂ ਤੋਂ ਪ੍ਰਾਪਤ ਰਾਸ਼ੀ ਦੀ ਵਰਤੋਂ ਵਿੱਤੀ ਸਾਲ 2026-27 ਅਤੇ 2027-28 ’ਚ ਨਵੇਂ ਸਟੋਰ ਖੋਲ੍ਹਣ ਲਈ ਜ਼ਰੂਰੀ ਨਿਰਮਾਣ ਅਤੇ ਸਜਾਵਟ ’ਤੇ ਹੋਣ ਵਾਲੇ ਪੂੰਜੀਗਤ ਖਰਚ, ਕਾਰਜਸ਼ੀਲ ਪੂੰਜੀ ਦੀਆਂ ਜ਼ਰੂਰਤਾਂ ਅਤੇ ਆਮ ਕਾਰਪੋਰੇਟ ਉਦੇਸ਼ਾਂ ਲਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਿਕਾਰਡ ਹਾਈ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
