ਸ਼ੇਅਰ ਬਾਜ਼ਾਰ ''ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ ''ਤੇ ਬੰਦ ਹੋਇਆ ਸੈਂਸੈਕਸ

Monday, May 18, 2026 - 04:00 PM (IST)

ਸ਼ੇਅਰ ਬਾਜ਼ਾਰ ''ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ ''ਤੇ ਬੰਦ ਹੋਇਆ ਸੈਂਸੈਕਸ

ਬਿਜ਼ਨੈੱਸ ਡੈਸਕ : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੀ। ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰ ਵਿੱਚ ਵੱਡੀ ਗਿਰਾਵਟ ਆਈ ਅਤੇ ਬੀ.ਐੱਸ.ਈ. (BSE) ਸੈਂਸੈਕਸ 1,000 ਅੰਕਾਂ ਤੋਂ ਜ਼ਿਆਦਾ ਡਿੱਗ ਗਿਆ, ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 300 ਅੰਕਾਂ ਤੋਂ ਹੇਠਾਂ ਚਲਾ ਗਿਆ ਸੀ। ਹਾਲਾਂਕਿ, ਆਈ.ਟੀ. (IT) ਸੈਕਟਰ ਦੇ ਸ਼ੇਅਰਾਂ ਵਿੱਚ ਆਈ ਖਰੀਦਦਾਰੀ ਨੇ ਬਾਜ਼ਾਰ ਨੂੰ ਸੰਭਾਲ ਲਿਆ ਅਤੇ ਅੰਤ ਵਿੱਚ ਸੈਂਸੈਕਸ ਮਾਮੂਲੀ ਵਾਧੇ ਨਾਲ ਬੰਦ ਹੋਣ ਵਿੱਚ ਕਾਮਯਾਬ ਰਿਹਾ।

ਇਹ ਵੀ ਪੜ੍ਹੋ :    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ

ਮੌਜੂਦਾ ਸਮੇਂ ਸ਼ੇਅਰ ਬਾਜ਼ਾਰ ਵਿਚ ਸਪਾਟ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਸੈਂਸੈਕਸ 77.05 ਅੰਕ ਭਾਵ 0.10% ਦੀ ਤੇਜ਼ੀ ਨਾਲ  75,315.04 ਦੇ ਪੱਧਰ 'ਤੇ ਬੰਦ ਹੋਇਆ ਹੈ। ਦੂਜੇ ਪਾਸੇ ਨਿਫਟੀ 6.45 ਅੰਕ ਭਾਵ 0.03% ਦੀ ਮਾਮੂਲੀ ਤੇਜ਼ੀ ਨਾਲ 23,649.95 ਅੰਕਾਂ ਦੇ ਪੱਧਰ 'ਤੇ ਬੰਦ ਹੋਇਆ ਹੈ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਨਿਵੇਸ਼ਕਾਂ ਦੇ ਡੁੱਬੇ 7 ਲੱਖ ਕਰੋੜ ਰੁਪਏ 

ਅੱਜ ਸੋਮਵਾਰ ਨੂੰ ਕਾਰੋਬਾਰ ਦੌਰਾਨ ਆਈ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ ਵੱਡਾ ਝਟਕਾ ਲੱਗਾ। ਇੱਕ ਸਮੇਂ ਸੈਂਸੈਕਸ 1.34 ਫੀਸਦੀ ਦੀ ਗਿਰਾਵਟ ਨਾਲ 74,227.35 ਦੇ ਪੱਧਰ 'ਤੇ ਆ ਗਿਆ ਸੀ, ਜਿਸ ਕਾਰਨ ਬੀ.ਐੱਸ.ਈ. ਵਿੱਚ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ ਲਗਭਗ 7 ਲੱਖ ਕਰੋੜ ਰੁਪਏ ਘਟ ਕੇ 454 ਲੱਖ ਕਰੋੜ ਰੁਪਏ ਰਹਿ ਗਿਆ।

ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600 ਰੁਪਏ ਟੁੱਟੀ ਚਾਂਦੀ, ਜਾਣੋ ਕੀਮਤੀ ਧਾਤਾਂ ਦੇ ਰੇਟ

ਸ਼ੇਅਰ ਬਾਜ਼ਾਰ ਵਿੱਚ ਇਸ ਗਿਰਾਵਟ ਦੇ ਮੁੱਖ ਕਾਰਨ ਗਲੋਬਲ ਤਣਾਅ ਮੰਨੇ ਜਾ ਰਹੇ ਹਨ:

ਈਰਾਨ-ਅਮਰੀਕਾ ਤਣਾਅ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਨੂੰ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਕੱਚੇ ਤੇਲ ਦੀਆਂ ਕੀਮਤਾਂ: ਤਣਾਅ ਦੇ ਚਲਦਿਆਂ ਬ੍ਰੈਂਟ ਕਰੂਡ ਦੀ ਕੀਮਤ 111 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ।
ਰੁਪਏ ਵਿੱਚ ਇਤਿਹਾਸਕ ਗਿਰਾਵਟ: ਭਾਰਤੀ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 96 ਦੇ ਪੱਧਰ ਨੂੰ ਪਾਰ ਕਰਦੇ ਹੋਏ 96.18 ਦੇ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ (All-time low) 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋEPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਆਈ.ਟੀ. ਸਟਾਕਸ ਨੇ ਦਿਖਾਇਆ ਦਮ ਬਾਜ਼ਾਰ ਨੂੰ ਗਿਰਾਵਟ ਤੋਂ ਉਭਾਰਨ ਵਿੱਚ ਆਈ.ਟੀ. ਕੰਪਨੀਆਂ ਦਾ ਵੱਡਾ ਯੋਗਦਾਨ ਰਿਹਾ। ਟੈਕ ਮਹਿੰਦਰਾ ਦੇ ਸ਼ੇਅਰ ਵਿੱਚ ਸਭ ਤੋਂ ਵੱਧ 4.97 ਫੀਸਦੀ ਦਾ ਉਛਾਲ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇੰਫੋਸਿਸ, ਐੱਚ.ਸੀ.ਐੱਲ. ਟੈਕ, ਟੀ.ਸੀ.ਐੱਸ., ਭਾਰਤੀ ਏਅਰਟੈੱਲ ਅਤੇ ਸਨ ਫਾਰਮਾ ਵਰਗੇ ਸ਼ੇਅਰ ਵੀ ਵਾਧੇ ਨਾਲ ਬੰਦ ਹੋਏ। ਦੂਜੇ ਪਾਸੇ ਟਾਟਾ ਸਟੀਲ, ਪਾਵਰਗ੍ਰਿਡ, ਐੱਸ.ਬੀ.ਆਈ., ਐੱਨ.ਟੀ.ਪੀ.ਸੀ. ਅਤੇ ਮਾਰੂਤੀ ਦੇ ਸ਼ੇਅਰਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ :  ਨਵੇਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਜਾਣੋ ਕਿੱਥੋਂ ਤੱਕ ਪਹੁੰਚ ਸਕਦੇ ਹਨ ਭਾਅ
ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :  ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News