ਸ਼ੇਅਰ ਬਾਜ਼ਾਰ : ਸੈਂਸੈਕਸ 27 ਅੰਕ ਡਿੱਗਿਆ, ਨਿਫਟੀ ਵੀ ਮਾਮੂਲੀ ਟੁੱਟਿਆ

Thursday, Jul 11, 2024 - 04:55 PM (IST)

ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਵੀਰਵਾਰ ਨੂੰ ਉਤਰਾਅ-ਚੜ੍ਹਾਅ ਦੇ ਦੌਰਾਨ ਬੀਐਸਈ ਸੈਂਸੈਕਸ ਨੂੰ 27 ਅੰਕਾਂ ਦੀ ਮਾਮੂਲੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ। ਕੰਪਨੀਆਂ ਦੇ ਜੂਨ ਤਿਮਾਹੀ ਦੇ ਨਤੀਜਿਆਂ ਤੋਂ ਪਹਿਲਾਂ ਨਿਵੇਸ਼ਕਾਂ ਨੇ ਪ੍ਰਮੁੱਖ ਕੰਪਨੀਆਂ ਦੇ ਸ਼ੇਅਰਾਂ 'ਚ ਮੁਨਾਫਾ ਬੁੱਕ ਕੀਤਾ। 30 ਸ਼ੇਅਰਾਂ ਵਾਲਾ ਸੈਂਸੈਕਸ 27.43 ਅੰਕ ਭਾਵ 0.03 ਫੀਸਦੀ ਦੀ ਗਿਰਾਵਟ ਨਾਲ 79,897.34 'ਤੇ ਬੰਦ ਹੋਇਆ। ਸ਼ੁਰੂਆਤੀ ਕਾਰੋਬਾਰ 'ਚ ਇਸ 'ਚ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਅਤੇ ਇਹ 245.32 ਅੰਕ ਵਧ ਕੇ ਦਿਨ ਦੇ ਸਭ ਤੋਂ ਉੱਚੇ ਪੱਧਰ 80,170.09 'ਤੇ ਪਹੁੰਚ ਗਿਆ।

ਪਰ ਬਾਅਦ ਵਿੱਚ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਵਿਕਰੀ ਦੇ ਰੁਖ ਕਾਰਨ ਇਹ ਹੇਠਾਂ ਆ ਗਿਆ ਅਤੇ ਇੱਕ ਸਮੇਂ ਵਿੱਚ ਇਹ 460.39 ਅੰਕ ਤੱਕ ਡਿੱਗ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 8.50 ਅੰਕ ਜਾਂ 0.03 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 24,315.95 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ, ਇਹ 24,402.65 ਅੰਕ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਅਤੇ 24,193.75 ਅੰਕ ਦੇ ਹੇਠਲੇ ਪੱਧਰ 'ਤੇ ਆ ਗਿਆ।

ਜਿਓਜੀਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, “ਦੋਵੇਂ ਬੈਂਚਮਾਰਕ ਸੂਚਕਾਂਕ ਵਿੱਚ ਵਪਾਰ ਸੀਮਤ ਦਾਇਰੇ ਵਿੱਚ ਰਿਹਾ। ਕੰਪਨੀਆਂ ਦੇ ਪਹਿਲੀ ਤਿਮਾਹੀ ਦੇ ਵਿੱਤੀ ਨਤੀਜਿਆਂ ਤੋਂ ਪਹਿਲਾਂ ਬਾਜ਼ਾਰ ਸਟਾਕਾਂ ਦੇ ਉੱਚ ਮੁੱਲਾਂ ਨੂੰ ਤਰਕਸੰਗਤ ਬਣਾਉਣ ਲਈ ਸੰਘਰਸ਼ ਕਰਦਾ ਦਿੱਖ ਰਿਹਾ ਹੈ।''

ਟਾਪ ਲੂਜ਼ਰਜ਼

ਬਜਾਜ ਫਾਈਨਾਂਸ, ਮਹਿੰਦਰਾ ਐਂਡ ਮਹਿੰਦਰਾ, ਸਨ ਫਾਰਮਾ, ਨੇਸਲੇ, ਐਨਟੀਪੀਸੀ, ਪਾਵਰ ਗਰਿੱਡ, ਅਲਟਰਾਟੈਕ ਸੀਮੈਂਟ, ਲਾਰਸਨ ਐਂਡ ਟੂਬਰੋ

ਟਾਪ ਗੇਨਰਜ਼

ਆਈਟੀਸੀ, ਟਾਟਾ ਮੋਟਰਜ਼, ਏਸ਼ੀਅਨ ਪੇਂਟਸ, ਟਾਈਟਨ

ਗਲੋਬਲ ਬਾਜ਼ਾਰਾਂ ਦਾ ਹਾਲ

 ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ 'ਚ ਤੇਜ਼ੀ ਰਹੀ। ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਵੀ ਕਾਰੋਬਾਰ ਦੌਰਾਨ ਤੇਜ਼ੀ ਦਾ ਰੁਝਾਨ ਰਿਹਾ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ।
ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਬੁੱਧਵਾਰ ਨੂੰ 583.96 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.21 ਫੀਸਦੀ ਵਧ ਕੇ 85.26 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਬੁੱਧਵਾਰ ਨੂੰ BSE ਸੈਂਸੈਕਸ 426.87 ਅੰਕ ਡਿੱਗਿਆ, ਜਦੋਂ ਕਿ NSE ਨਿਫਟੀ 108.75 ਅੰਕ ਡਿੱਗ ਗਿਆ।


Harinder Kaur

Content Editor

Related News