ਸ਼ੇਅਰ ਬਾਜ਼ਰਾ : ਸੈਂਸੈਕਸ 341 ਅੰਕ ਟੁੱਟਿਆ ਤੇ ਨਿਫਟੀ ''ਚ 97.8 ਅੰਕਾਂ ਦੀ ਗਿਰਾਵਟ

Thursday, Mar 23, 2023 - 11:10 AM (IST)

ਮੁੰਬਈ - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਝਾਨਾਂ ਕਾਰਨ ਸ਼ੇਅਰ ਬਾਜ਼ਾਰ ਵਿਚ ਦੋ ਦਿਨ ਤੋਂ ਜਾਰੀ ਵਾਧਾ ਰੁਕ ਗਿਆ ਅਤੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦੇਖਣ ਨੂੰ ਮਿਲੀ। ਰਿਲਾਂਇੰਸ ਇੰਡਸਟਰੀ ਅਤੇ ਆਈ.ਟੀ. ਕੰਪਨੀਆਂ ਦੇ ਸ਼ੇਅਰਾਂ ਦੇ ਟੁੱਟਣ ਦੇ ਦਬਾਅ ਹੋਰ ਵਧ ਗਏ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਕਮਜ਼ੋਰ ਸ਼ੁਰੂਆਤ ਦੇ ਬਾਅਦ ਸ਼ੁਰੂਆਤੀ ਕਾਰੋਬਾਰ 'ਚ 341 ਅੰਕ ਟੁੱਟ ਕੇ 57,873.59 ਅੰਕ 'ਤੇ ਆ ਗਿਆ। 

ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 97.8 ਅੰਕ ਦੇ ਨੁਕਸਾਨ ਦੇ ਨਾਲ 17,054.10 ਅੰਕ 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ  ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ ਨੇ ਬਣਾਇਆ ਨਵਾਂ ਰਿਕਾਰਡ, ਹੁਣ ਤੱਕ ਦੇ ਉੱਚ ਪੱਧਰ 'ਤੇ ਪਹੁੰਚਿਆ ਭਾਅ

ਟਾਪ ਲੂਜ਼ਰਜ਼

ਏਸ਼ੀਅਨ ਪੇਂਟਸ, ਵਿਪਰੋ, ਐੱਚ.ਸੀ.ਐੱਲ. ਤਕਨਾਲੋਜੀ, ਇੰਫੋਸਿਸ , ਰਿਲਾਇੰਸ ਇੰਡਸਟਰੀਜ਼, ਐੱਚ.ਡੀ.ਐੱਫ.ਸੀ., ਪਾਵਰ ਗ੍ਰਿਡ, ਕੋਟਕ ਮਹਿੰਦਰਾ ਬੈਂਕ

ਟਾਪ ਗੇਨਰਜ਼

ਟਾਟਾ ਮੋਟਰਜ਼, ਨੈਸਲੇ, ਲਾਰਸਨ ਐਂਡ ਟਰਬੋ, ਭਾਰਤੀ ਏਅਰਟੈੱਲ

ਗਲੋਬਲ ਬਾਜ਼ਾਰਾਂ ਦਾ ਰੁਝਾਨ

 ਏਸ਼ੀਆਈ ਬਾਜ਼ਾਰਾਂ 'ਚ ਸਿਓਲ, ਜਾਪਾਨ ਅਤੇ ਸ਼ੰਘਾਈ ਲਾਲ ਰੰਗ 'ਚ ਸਨ, ਜਦਕਿ ਹਾਂਗਕਾਂਗ 'ਚ ਵਾਧੇ ਨਾਲ ਕਾਰੋਬਾਰ ਹੋ ਰਿਹਾ ਸੀ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਭਾਰੀ ਗਿਰਾਵਟ ਦੇ ਨਾਲ ਬੰਦ ਹੋਏ। ਪਿਛਲੇ ਕਾਰੋਬਾਰੀ ਸੈਸ਼ਨ 'ਚ ਬੁੱਧਵਾਰ ਨੂੰ ਬੀ.ਐੱਸ.ਈ. ਦਾ ਤੀਹ ਸ਼ੇਅਰਾਂ ਵਾਲਾ ਸੈਂਸੈਕਸ 139.91 ਅੰਕ ਭਾਵ 0.24 ਫੀਸਦੀ ਵਧ ਕੇ 58,214.59 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦੇ 50 ਸ਼ੇਅਰਾਂ 'ਤੇ ਆਧਾਰਿਤ ਨਿਫਟੀ ਵੀ 44.40 ਅੰਕ ਯਾਨੀ 0.26 ਫੀਸਦੀ ਦੇ ਵਾਧੇ ਨਾਲ 17,151.90 ਅੰਕ 'ਤੇ ਬੰਦ ਹੋਇਆ ਸੀ।

ਇਸ ਦੌਰਾਨ ਗਲੋਬਲ ਤੇਲ ਬੈਂਚਮਾਰਕ ਬਰੇਂਟ ਕਰੂਡ 0.91 ਫ਼ੀਸਦੀ ਦੀ ਗਿਰਾਵਟ ਦੇ ਨਾਲ 75.99 ਡਾਲਰ ਪ੍ਰਤੀ ਬੈਰਲ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਕ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਸ਼ੁੱਧ ਰੂਪ ਨਾਲ 61.72 ਕਰੋੜ ਰੁਪਏ ਦੇ ਸ਼ੇਅਰ ਖ਼ਰੀਦੇ।

ਇਹ  ਵੀ ਪੜ੍ਹੋ : ਵੱਡੀ ਖ਼ਬਰ : ਧਾਰਾ 370 ਖ਼ਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਮਿਲਿਆ ਪਹਿਲਾ ਵਿਦੇਸ਼ੀ ਨਿਵੇਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News