ਸ਼ੇਅਰ ਬਾਜ਼ਾਰ : ਸੈਂਸੈਕਸ ''ਚ 486 ਅੰਕਾਂ ਦਾ ਵਾਧਾ ਤੇ ਨਿਫਟੀ ਵੀ ਹਰੇ ਨਿਸ਼ਾਨ ''ਤੇ ਖੁੱਲ੍ਹਿਆ
Tuesday, Apr 26, 2022 - 10:15 AM (IST)
ਮੁੰਬਈ - ਹਫ਼ਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਸਕਾਰਾਤਮਕ ਗਲੋਬਲ ਸੰਕੇਤਾਂ ਦਰਮਿਆਨ ਭਾਰਤੀ ਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਉਭਰਦੇ ਹੋਏ ਹਰੇ ਨਿਸ਼ਾਨ 'ਤੇ ਖੁੱਲ੍ਹਿਆ ਹੈ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 486.35 ਅੰਕਾਂ ਦੇ ਵਾਧੇ ਨਾਲ 57,066 ਦੇ ਪੱਧਰ 'ਤੇ ਖੁੱਲ੍ਹਿਆ ਹੈ ਜਦਕਿ ਨਿਫਟੀ 168 ਅੰਕਾਂ ਦੇ ਵਾਧੇ ਨਾਲ 17,121 'ਤੇ ਖੁੱਲ੍ਹਿਆ।
ਸੈਂਸੈਕਸ ਦੀਆਂ 30 ਕੰਪਨੀਆਂ ਵਿਚੋਂ 29 ਕੰਪਨੀਆਂ ਦੇ ਸ਼ੇਅਰ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ ਅਤੇ ਏਸ਼ੀਅਨ ਪੇਂਟਸ ਦਾ ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰਦਾ ਦਿਖਾਈ ਦੇ ਰਿਹਾ ਹੈ। ਬੀਤੇ ਕਾਰੋਬਾਰੀ ਦਿਨ ਕੁੱਲ ਮਾਰਕਿਟ ਕੈਪਟਿਲਾਈਜ਼ੇਸ਼ਨ 11,367,570.84 ਕਰੋੜ ਰੁਪਏ ਸੀ।
ਟਾਪ ਗੇਨਰਜ਼
ਮਹਿੰਦਰਾ ਐਂਡ ਮਹਿੰਦਰਾ, ਸਨ ਫਾਰਮਾ, ਬਜਾਜ ਫਿਨਸਰਵ, ਆਈਟੀਸੀ, ਟਾਈਟਨ, ਰਿਲਾਇੰਸ, ਹਿੰਦੁਸਾਤਨ ਯੂਨੀਲੀਵਰ, ਐਕਸਿਸ ਬੈੰਕ
ਟਾਪ ਲੂਜ਼ਰਜ਼
ਏਸ਼ੀਅਨ ਪੇਂਟਸ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।