ਸ਼ੇਅਰ ਬਾਜ਼ਾਰ : ਸੈਂਸੈਕਸ ''ਚ 379 ਅੰਕਾਂ ਦਾ ਵਾਧਾ ਤੇ ਨਿਫਟੀ ਵੀ ਚੜ੍ਹ ਕੇ ਖੁੱਲ੍ਹਿਆ

Thursday, Feb 16, 2023 - 10:44 AM (IST)

ਸ਼ੇਅਰ ਬਾਜ਼ਾਰ : ਸੈਂਸੈਕਸ ''ਚ 379 ਅੰਕਾਂ ਦਾ ਵਾਧਾ ਤੇ ਨਿਫਟੀ ਵੀ ਚੜ੍ਹ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਤੇਜ਼ੀ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਆਮਦ ਵਿਚਾਲੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਤੇਜ਼ੀ ਦਰਜ ਕੀਤੀ ਗਈ। ਇਸ ਦੌਰਾਨ ਬੀ.ਐੱਸ.ਈ. ਦਾ ਸੈਂਸੈਕਸ 379.15 ਅੰਕ ਚੜ੍ਹ ਕੇ 61,654.24 'ਤੇ ਪਹੁੰਚ ਗਿਆ। NSE ਨਿਫਟੀ 108.25 ਅੰਕ ਚੜ੍ਹ ਕੇ 18,124.10 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।

ਇਹ ਵੀ ਪੜ੍ਹੋ : ਸਿਰਫ਼ 20 ਦਿਨਾਂ 'ਚ ਅਡਾਨੀ ਸੰਕਟ ਨੇ ਨਿਵੇਸ਼ਕਾਂ ਦੇ ਡੁਬੋ ਦਿੱਤੇ 10 ਲੱਖ ਕਰੋੜ ਰੁਪਏ

ਟਾਪ ਗੇਨਰਜ਼

ਟੈਕ ਮਹਿੰਦਰਾ, ਰਿਲਾਇੰਸ ਇੰਡਸਟਰੀਜ਼, ਐਚ.ਡੀ.ਐਫ.ਸੀ., ਟਾਟਾ ਕੰਸਲਟੈਂਸੀ ਸਰਵਿਸਿਜ਼, ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ, ਏਸ਼ੀਅਨ ਪੇਂਟਸ , ਐਚ.ਡੀ.ਐਫ.ਸੀ

ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਦੀਆਂ ਸਾਰੀਆਂ ਕੰਪਨੀਆਂ ਹਰੇ ਰੰਗ ਵਿਚ ਕਾਰੋਬਾਰ ਕਰਦੀਆਂ ਦਿਖਾਈ ਦਿੱਤੀਆਂ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਸ਼ੁੱਧ ਰੂਪ ਨਾਲ 432.15 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਜਾਪਾਨ , ਚੀਨ ਅਤੇ ਹਾਂਗਕਾਂਗ ਦੇ ਬਾਜ਼ਾਰ ਮੱਧ ਸੈਸ਼ਨ ਵਿਚ ਵਾਧੇ ਨਾਲ ਕਾਰੋਬਾਰ ਕਰ ਰਹੇ ਸਨ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਤੇਜ਼ੀ ਨਾਲ ਬੰਦ ਹੋਏ ਸਨ। ਇਸ ਦੌਰਾਨ ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੇਂਟ ਕਰੂਡ 0.49 ਫ਼ੀਸਦੀ ਚੜ੍ਹ ਕੇ 85.80 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਅਡਾਨੀ ਮਾਮਲੇ 'ਚ ਮਾਹਿਰ ਕਮੇਟੀ ਬਣਾਉਣ ਦੇ ਸੁਪਰੀਮ ਕੋਰਟ ਦੇ ਪ੍ਰਸਤਾਵ ਨਾਲ  ਕੇਂਦਰ  ਸਹਿਮਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News