ਸ਼ੇਅਰ ਬਾਜ਼ਾਰ ''ਚ ਹਰਿਆਲੀ: ਸੈਂਸੈਕਸ 600 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਉੱਪਰ ਬੰਦ
Wednesday, Jan 29, 2025 - 03:48 PM (IST)
ਮੁੰਬਈ - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ (29 ਜਨਵਰੀ) ਨੂੰ ਲਗਾਤਾਰ ਦੂਜੇ ਦਿਨ ਤੇਜ਼ੀ ਦੇਖਣ ਨੂੰ ਮਿਲੀ। ਦਿਨ ਭਰ ਚੰਗੀ ਰਫ਼ਤਾਰ ਨਾਲ ਕਾਰੋਬਾਰ ਕਰਨ ਤੋਂ ਬਾਅਦ ਬਾਜ਼ਾਰ ਲਗਾਤਾਰ ਦੂਜੇ ਦਿਨ ਵਾਧੇ ਦੇ ਨਾਲ ਬੰਦ ਹੋਇਆ। ਅੱਜ ਮਿਡਕੈਪ ਅਤੇ ਸਮਾਲਕੈਪ ਸੂਚਕਾਂਕ 'ਚ ਵੀ ਵੱਡੀ ਖਰੀਦਦਾਰੀ ਦੇਖਣ ਨੂੰ ਮਿਲੀ। ਭਾਰਤੀ ਸ਼ੇਅਰ ਬਾਜ਼ਾਰ ਵਿਚ ਅੱਜ ਵਾਧੇ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ 30 ਅੱਜ 631.55 ਅੰਕ ਭਾਵ 0.83% ਦੇ ਵਾਧੇ ਨਾਲ 76,532.96 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ ਦੇ 23 ਸਟਾਕ ਵਾਧੇ ਨਾਲ ਅਤੇ 7 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਦੂਜੇ ਪਾਸੇ ਨਿਫਟੀ 50 ਅੱਜ 205.85 ਅੰਕ ਭਾਵ 0.9% ਫ਼ੀਸਦੀ ਦਾ ਵਾਧਾ ਲੈ ਕੇ 23,163.10 ਦੇ ਪੱਧਰ 'ਤੇ ਬੰਦ ਹੋਇਆ ਹੈ । ਨਿਫਟੀ ਦੇ 42 ਸਟਾਕ ਵਾਧੇ ਨਾਲ ਅਤੇ 9 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਜਾਪਾਨ ਦਾ ਨਿੱਕੇਈ 0.54% ਵਧਿਆ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦੇ ਨਿੱਕੇਈ 'ਚ 0.54 ਫੀਸਦੀ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ ਅਤੇ ਕੋਰੀਆ ਦਾ ਕੋਸਪੀ ਅੱਜ ਬੰਦ ਹੋਏ ਹਨ।
ਐਨਐਸਈ ਦੇ ਅੰਕੜਿਆਂ ਅਨੁਸਾਰ 28 ਜਨਵਰੀ ਨੂੰ ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 4,920 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਸਮੇਂ ਦੌਰਾਨ ਘਰੇਲੂ ਨਿਵੇਸ਼ਕਾਂ (DIIs) ਨੇ 6,814 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
28 ਜਨਵਰੀ ਨੂੰ ਅਮਰੀਕਾ ਦਾ ਡਾਓ ਜੋਂਸ 0.31 ਫੀਸਦੀ ਵਧ ਕੇ 44,850 'ਤੇ ਬੰਦ ਹੋਇਆ ਸੀ। S&P 500 ਇੰਡੈਕਸ 0.92% ਵੱਧ ਕੇ 6,067 'ਤੇ ਬੰਦ ਹੋਇਆ। ਨੈਸਡੈਕ ਇੰਡੈਕਸ 2.03% ਵਧਿਆ ਹੈ।
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ ਯਾਨੀ 28 ਜਨਵਰੀ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 535 ਅੰਕਾਂ ਦੇ ਵਾਧੇ ਨਾਲ 75,901 ਦੇ ਪੱਧਰ 'ਤੇ ਬੰਦ ਹੋਇਆ। ਨਿਫਟੀ 'ਚ ਵੀ 128 ਅੰਕਾਂ ਦਾ ਵਾਧਾ ਹੋਇਆ, ਇਹ 22,957 ਦੇ ਪੱਧਰ 'ਤੇ ਬੰਦ ਹੋਇਆ।