ਸ਼ੇਅਰ ਬਾਜ਼ਾਰ : ਸੈਂਸੈਕਸ ''ਚ 300 ਅੰਕਾਂ ਦਾ ਵਾਧਾ ਤੇ ਨਿਫਟੀ 17800 ਦੇ ਪਾਰ

Friday, Jan 07, 2022 - 09:38 AM (IST)

ਮੁੰਬਈ - ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਵ ਅੱਜ ਸ਼ੁੱਕਰਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਹਰੇ ਨਿਸ਼ਾਨ 'ਤੇ ਹੋਈ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 329 ਅੰਕ ਵਧ ਕੇ 59,931 'ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦੇ ਨਿਫਟੀ ਨੇ ਵੀ ਮਜ਼ਬੂਤ ​​ਸ਼ੁਰੂਆਤ ਕੀਤੀ ਅਤੇ 97 ਅੰਕਾਂ ਦੀ ਛਲਾਂਗ ਲਗਾ ਕੇ 17,842 ਦੇ ਪੱਧਰ 'ਤੇ ਖੁੱਲ੍ਹਿਆ।

ਸ਼ੇਅਰ ਬਾਜ਼ਾਰ ਵਿੱਚ ਇਸ ਹਫ਼ਤੇ ਲਗਾਤਾਰ ਤਿੰਨ ਦਿਨ ਤੇਜ਼ੀ ਜਾਰੀ ਰਹੀ ਅਤੇ ਚੌਥੇ ਦਿਨ ਵੀਰਵਾਰ ਨੂੰ ਗਿਰਾਵਟ ਦੇਖਣ ਨੂੰ ਮਿਲੀ। ਕਾਰੋਬਾਰ ਦੇ ਅੰਤ 'ਚ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 621 ਅੰਕ ਡਿੱਗ ਕੇ ਫਿਰ 60 ਹਜ਼ਾਰ ਦੇ ਹੇਠਾਂ ਆ ਗਿਆ ਅਤੇ 59,601 ਦੇ ਪੱਧਰ 'ਤੇ ਬੰਦ ਹੋਇਆ। ਉਥੇ ਹੀ NSE ਦਾ ਨਿਫਟੀ 180 ਅੰਕ ਡਿੱਗ ਕੇ 17,746 ਦੇ ਪੱਧਰ 'ਤੇ ਬੰਦ ਹੋਇਆ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਸੈਂਸੈਕਸ ਨੇ ਜ਼ਬਰਦਸਤ ਛਾਲ ਮਾਰਦੇ ਹੋਏ 60 ਹਜ਼ਾਰ ਦੇ ਪੱਧਰ ਨੂੰ ਪਾਰ ਕਰ ਲਿਆ ਸੀ।


Harinder Kaur

Content Editor

Related News