ਸ਼ੇਅਰ ਬਾਜ਼ਾਰ :ਸੈਂਸੈਕਸ 300 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 25,000 ਦੇ ਪਾਰ

Monday, Oct 07, 2024 - 10:05 AM (IST)

ਸ਼ੇਅਰ ਬਾਜ਼ਾਰ :ਸੈਂਸੈਕਸ 300 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 25,000 ਦੇ ਪਾਰ

ਮੁੰਬਈ - ਅੱਜ 7 ਅਕਤੂਬਰ ਨੂੰ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੈਂਸੈਕਸ 300 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 82,000 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 24 ਵੱਧ ਰਹੇ ਹਨ ਅਤੇ 6 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ।  ਦੂਜੇ ਪਾਸੇ ਨਿਫਟੀ ਵੀ 90 ਅੰਕ ਚੜ੍ਹ ਕੇ 25,100 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਦੇ 50 ਸਟਾਕਾਂ 'ਚੋਂ 39 ਵਧ ਰਹੇ ਹਨ ਅਤੇ 11 ਡਿੱਗ ਰਹੇ ਹਨ। ਬੈਂਕਿੰਗ, ਫਾਰਮਾ ਸਮੇਤ NSE ਦੇ ਸਾਰੇ ਸੈਕਟਰ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਹਨ।

NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 4 ਅਕਤੂਬਰ ਨੂੰ 9,896.95 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੌਰਾਨ ਘਰੇਲੂ ਨਿਵੇਸ਼ਕਾਂ (DIIs) ਨੇ  8,905.08 ਕਰੋੜ ਦੇ ਸ਼ੇਅਰ ਖਰੀਦੇ।

ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 1.86 ਫੀਸਦੀ ਚੜ੍ਹਿਆ ਹੈ। ਇਸ ਦੇ ਨਾਲ ਹੀ ਹਾਂਗਕਾਂਗ ਦਾ ਹੈਂਗਸੇਂਗ ਇੰਡੈਕਸ ਅਤੇ ਕੋਰੀਆ ਦਾ ਕੋਸਪੀ ਇੰਡੈਕਸ 0.89 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ।

4 ਅਕਤੂਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.81% ਵਧ ਕੇ 42,352 'ਤੇ ਅਤੇ ਨੈਸਡੈਕ 1.22% ਵਧ ਕੇ 18,137 'ਤੇ ਪਹੁੰਚ ਗਿਆ। S&P 500 ਵੀ 0.90% ਵਧ ਕੇ 5,751 'ਤੇ ਬੰਦ ਹੋਇਆ।

ਗਰੁੜ ਕੰਸਟਰਕਸ਼ਨ ਐਂਡ ਇੰਜਨੀਅਰਿੰਗ ਦਾ ਆਈਪੀਓ ਕੱਲ੍ਹ ਖੁੱਲ੍ਹੇਗਾ

ਸ਼ੁਰੂਆਤੀ ਜਨਤਕ ਪੇਸ਼ਕਸ਼ ਭਾਵ ਗਰੁੜ ਕੰਸਟਰਕਸ਼ਨ ਐਂਡ ਇੰਜੀਨੀਅਰਿੰਗ ਲਿਮਟਿਡ ਦਾ ਆਈਪੀਓ ਕੱਲ੍ਹ ਖੁੱਲ੍ਹੇਗਾ। ਨਿਵੇਸ਼ਕ ਇਸ ਇਸ਼ੂ ਲਈ 10 ਅਕਤੂਬਰ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 15 ਅਕਤੂਬਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿੱਚ ਸੂਚੀਬੱਧ ਕੀਤੇ ਜਾਣਗੇ।

ਸ਼ੁੱਕਰਵਾਰ ਨੂੰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ

ਇਸ ਤੋਂ ਪਹਿਲਾਂ ਸ਼ੁੱਕਰਵਾਰ 4 ਅਕਤੂਬਰ ਨੂੰ ਸੈਂਸੈਕਸ 808 ਅੰਕਾਂ (0.98%) ਦੀ ਗਿਰਾਵਟ ਨਾਲ 81,688 'ਤੇ ਬੰਦ ਹੋਇਆ ਸੀ। ਨਿਫਟੀ ਵੀ 200 ਅੰਕਾਂ (0.93%) ਦੀ ਗਿਰਾਵਟ ਨਾਲ 25,049 ਦੇ ਪੱਧਰ 'ਤੇ ਬੰਦ ਹੋਇਆ।

ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਗਿਰਾਵਟ ਅਤੇ 9 'ਚ ਤੇਜ਼ੀ ਰਹੀ। ਨਿਫਟੀ ਦੇ 50 ਸਟਾਕਾਂ 'ਚੋਂ 37 'ਚ ਗਿਰਾਵਟ ਅਤੇ 13 'ਚ ਤੇਜ਼ੀ ਰਹੀ। NSE ਦੇ IT ਸੈਕਟਰ ਨੂੰ ਛੱਡ ਕੇ ਬਾਕੀ ਸਭ 'ਚ ਗਿਰਾਵਟ ਦਰਜ ਕੀਤੀ ਗਈ। ਮੀਡੀਆ ਸੈਕਟਰ ਵਿੱਚ ਸਭ ਤੋਂ ਵੱਧ 2.53% ਦੀ ਗਿਰਾਵਟ ਆਈ ਹੈ।


author

Harinder Kaur

Content Editor

Related News