ਸ਼ੇਅਰ ਬਾਜ਼ਾਰ : ਸੈਂਸੈਕਸ 200 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,850 ਦੇ ਪੱਧਰ ''ਤੇ

Tuesday, Oct 22, 2024 - 10:01 AM (IST)

ਸ਼ੇਅਰ ਬਾਜ਼ਾਰ : ਸੈਂਸੈਕਸ 200 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,850 ਦੇ ਪੱਧਰ ''ਤੇ

ਮੁੰਬਈ - ਅੱਜ ਯਾਨੀ 22 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਹੈ। ਸੈਂਸੈਕਸ 200 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 81,400 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 'ਚ 50 ਤੋਂ ਜ਼ਿਆਦਾ ਅੰਕਾਂ ਦੀ ਤੇਜ਼ੀ ਦੇ ਨਾਲ ਇਹ 24,850 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਸੈਂਸੈਕਸ ਦੇ 30 ਸਟਾਕਾਂ 'ਚੋਂ 18 'ਚ ਗਿਰਾਵਟ ਅਤੇ 12 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ IT ਅਤੇ FMCG ਸ਼ੇਅਰ ਵਧ ਰਹੇ ਹਨ। ਇਸ ਦੇ ਨਾਲ ਹੀ ਅੱਜ ਮੈਟਲ, ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। NSE ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 21 ਅਕਤੂਬਰ ਨੂੰ 2,261 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 3,225 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਹੋਇਆ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 1.43 ਫੀਸਦੀ ਤੱਕ ਡਿੱਗਿਆ ਹੈ। ਕੋਰੀਆ ਦੇ ਕੋਸਪੀ ਵਿੱਚ 1.01% ਦੀ ਗਿਰਾਵਟ ਅਤੇ ਚੀਨ ਦੇ ਸ਼ੰਘਾਈ ਕੰਪੋਜ਼ਿਟ ਵਿੱਚ 0.25% ਦੀ ਗਿਰਾਵਟ ਹੈ।
21 ਅਕਤੂਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.80% ਡਿੱਗ ਕੇ 42,931 'ਤੇ ਅਤੇ SP 500 0.18% ਡਿੱਗ ਕੇ 5,853 'ਤੇ ਆ ਗਿਆ। ਨੈਸਡੈਕ 0.27% ਵਧ ਕੇ 18,540 'ਤੇ ਬੰਦ ਹੋਇਆ।

ਅੱਜ 2 IPO ਦਾ ਹੈ ਦੂਜਾ ਦਿਨ 

ਅੱਜ ਯਾਨੀ 22 ਅਕਤੂਬਰ ਨੂੰ ਦੂਜੇ IPO ਦਾ ਦੂਜਾ ਦਿਨ ਹੈ। ਇਹ ਆਈਪੀਓ ਦੀਪਕ ਬਿਲਡਰਜ਼ ਐਂਡ ਇੰਜੀਨੀਅਰਜ਼ ਇੰਡੀਆ ਲਿਮਟਿਡ ਅਤੇ ਵਾਰੀ ਐਨਰਜੀਜ਼ ਲਿਮਟਿਡ ਕੰਪਨੀ ਦੇ ਹੋਣਗੇ। ਨਿਵੇਸ਼ਕ ਇਸ ਇਸ਼ੂ ਲਈ 23 ਅਕਤੂਬਰ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 28 ਅਕਤੂਬਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿੱਚ ਸੂਚੀਬੱਧ ਕੀਤੇ ਜਾਣਗੇ। 

ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ

ਇਸ ਤੋਂ ਪਹਿਲਾਂ ਕੱਲ ਯਾਨੀ 21 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 73 ਅੰਕ ਡਿੱਗ ਕੇ 81,151 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 72 ਅੰਕ ਡਿੱਗ ਕੇ 24,781 ਦੇ ਪੱਧਰ 'ਤੇ ਬੰਦ ਹੋਇਆ।


 


author

Harinder Kaur

Content Editor

Related News