ਸ਼ੇਅਰ ਬਾਜ਼ਾਰ ''ਚ ਪਰਤੀ ਰੌਣਕ : ਸੈਂਸੈਕਸ 550 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ ਵੀ ਵਾਧਾ ਲੈ ਕੇ ਹੋਇਆ ਬੰਦ
Tuesday, Dec 03, 2024 - 03:46 PM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਮਜ਼ਬੂਤ ਰੁਖ ਵਿਚਕਾਰ ਮੰਗਲਵਾਰ ਨੂੰ ਕਾਰੋਬਾਰ ਵਿਚ ਘਰੇਲੂ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਵਿਚ ਵਾਧਾ ਦੇਖਣ ਨੂੰ ਮਿਲਿਆ ਹੈ। BSE ਸੈਕਸ ਕਾਰੋਬਾਰ 'ਚ 597.67 ਅੰਕ 0.74% ਫ਼ੀਸਦੀ ਦੇ ਵਾਧੇ ਨਾਲ 80,845.75 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 25 ਸਟਾਕ ਵਾਧੇ ਨਾਲ ਅਤੇ 5 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਦੂਜੇ ਪਾਸੇ NSE ਨਿਫਟੀ 181.10 ਅੰਕ ਭਾਵ 0.75% ਫ਼ੀਸਦੀ ਦੇ ਵਾਧੇ ਨਾਲ 24,457.15 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 41 ਸਟਾਕ ਵਾਧੇ ਨਾਲ ਅਤੇ 9 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। ਅਮਰੀਕੀ ਬਾਜ਼ਾਰ ਸੋਮਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.13 ਫੀਸਦੀ ਦੇ ਵਾਧੇ ਨਾਲ 71.92 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸੋਮਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 238.28 ਕਰੋੜ ਰੁਪਏ ਦੇ ਸ਼ੇਅਰ ਵੇਚੇ। ਜਦੋਂ ਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DIIs) ਨੇ 3,588.66 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਬੀਤੇ ਦਿਨ ਸ਼ੇਅਰ ਬਾਜ਼ਾਰ ਦਾ ਹਾਲ
ਇਸ ਤੋਂ ਪਹਿਲਾਂ ਕੱਲ੍ਹ ਭਾਵ 2 ਦਸੰਬਰ ਨੂੰ ਸੈਂਸੈਕਸ 445 ਅੰਕਾਂ (0.56%) ਦੇ ਵਾਧੇ ਨਾਲ 80,248 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ ਵੀ 144 ਅੰਕ (0.6%) ਵਧ ਕੇ 24,276 ਦੇ ਪੱਧਰ 'ਤੇ ਬੰਦ ਹੋਇਆ।
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਤੇਜ਼ੀ ਅਤੇ 9 'ਚ ਗਿਰਾਵਟ ਦਰਜ ਕੀਤੀ ਗਈ। ਨਿਫਟੀ ਦੇ 50 ਸ਼ੇਅਰਾਂ 'ਚੋਂ 31 'ਚ ਤੇਜ਼ੀ ਅਤੇ 18 'ਚ ਗਿਰਾਵਟ ਦਰਜ ਕੀਤੀ ਗਈ। ਜਦਕਿ 1 ਸ਼ੇਅਰ 'ਚ ਕੋਈ ਬਦਲਾਅ ਨਹੀਂ ਹੋਇਆ। ਐਫਐਮਸੀਜੀ ਅਤੇ ਪੀਐਸਯੂ ਬੈਂਕ ਨੂੰ ਛੱਡ ਕੇ, ਸਾਰੇ ਐਨਐਸਈ ਸੈਕਟਰਲ ਇੰਡੈਕਸ ਵਾਧੇ ਦੇ ਨਾਲ ਬੰਦ ਹੋਏ।