ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ਵਾਧੇ ਦਾ ਰੁਝਾਨ, ਸੈਂਸੈਕਸ 60,600 ਦੇ ਪਾਰ

Thursday, Sep 15, 2022 - 10:55 AM (IST)

ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ਵਾਧੇ ਦਾ ਰੁਝਾਨ, ਸੈਂਸੈਕਸ 60,600 ਦੇ ਪਾਰ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਦਰਮਿਆਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਵੀ ਤੇਜ਼ੀ ਰਹੀ ਅਤੇ ਸੈਂਸੈਕਸ 60,600 ਦੇ ਅੰਕੜੇ ਨੂੰ ਪਾਰ ਕਰ ਗਿਆ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 329.15 ਅੰਕ ਵਧ ਕੇ 60,676.12 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਵਿਆਪਕ NSE ਨਿਫਟੀ 92.4 ਅੰਕ ਵਧ ਕੇ 18,096.15 'ਤੇ ਕਾਰੋਬਾਰ ਕਰ ਰਿਹਾ ਸੀ।

ਟਾਪ ਗੇਨਰਜ਼

ਮਾਰੂਤੀ, ਆਈਸੀਆਈਸੀਆਈ ਬੈਂਕ, ਐਨਟੀਪੀਸੀ, ਲਾਰਸਨ ਐਂਡ ਟੂਬਰੋ, ਕੋਟਕ ਮਹਿੰਦਰਾ ਬੈਂਕ, ਮਹਿੰਦਰਾ ਐਂਡ ਮਹਿੰਦਰਾ 

ਟਾਪ ਲੂਜ਼ਰਜ਼

ਇੰਡਸਇੰਡ ਬੈਂਕ, ਟੈਕ ਮਹਿੰਦਰਾ, ਇੰਫੋਸਿਸ, ਟਾਟਾ ਸਟੀਲ 

ਗਲੋਬਲ ਬਾਜ਼ਾਰਾਂ ਦਾ ਹਾਲ

ਹੋਰ ਏਸ਼ੀਆਈ ਬਾਜ਼ਾਰਾਂ ਵਿਚ, ਟੋਕੀਓ, ਹਾਂਗਕਾਂਗ ਅਤੇ ਸਿਓਲ ਦੇ ਬਾਜ਼ਾਰ ਲਾਭ ਦੇ ਨਾਲ ਕਾਰੋਬਾਰ ਕਰ ਰਹੇ ਸਨ ਜਦੋਂ ਕਿ ਸ਼ੰਘਾਈ ਦੇ ਬਾਜ਼ਾਰ ਘਾਟੇ ਨਾਲ ਕਾਰੋਬਾਰ ਕਰ ਰਹੇ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਵੀ ਵਾਧੇ ਦੇ ਨਾਲ ਬੰਦ ਹੋਏ। ਇਸ ਦੌਰਾਨ ਅੰਤਰਰਾਸ਼ਟਰੀ ਤੇਲ ਸਟੈਂਡਰਡ ਬ੍ਰੈਂਟ ਕਰੂਡ 0.09 ਫੀਸਦੀ ਫਿਸਲ ਕੇ 94.02 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। 

ਪਿਛਲੇ ਸੈਸ਼ਨ 'ਚ ਬੁੱਧਵਾਰ ਨੂੰ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 224.11 ਅੰਕ ਭਾਵ 0.37 ਫੀਸਦੀ ਡਿੱਗ ਕੇ ਬੰਦ ਹੋਇਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 66.30 ਅੰਕ ਭਾਵ 0.37 ਫੀਸਦੀ ਦੀ ਗਿਰਾਵਟ ਨਾਲ 18,003.75 'ਤੇ ਬੰਦ ਹੋਇਆ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਵੀਰਵਾਰ ਨੂੰ 1,397.51 ਕਰੋੜ ਰੁਪਏ ਦੀ ਕਮਾਈ ਕੀਤੀ।

ਇਹ ਵੀ ਪੜ੍ਹੋ : ਟੈਲੀਕਾਮ ਕੰਪਨੀਆਂ ਨੂੰ ਝਟਕਾ, TRAI ਨੇ 28 ਦਿਨਾਂ ਦੀ ਵੈਲੀਡਿਟੀ ਵਾਲੇ ਪਲਾਨ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News