ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ 156 ਅੰਕ ਟੁੱਟਿਆ ਤੇ ਨਿਫਟੀ 24,379.60 ਦੇ ਪੱਧਰ ''ਤੇ ਬੰਦ

Tuesday, May 06, 2025 - 03:49 PM (IST)

ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ 156 ਅੰਕ ਟੁੱਟਿਆ ਤੇ ਨਿਫਟੀ 24,379.60 ਦੇ ਪੱਧਰ ''ਤੇ ਬੰਦ

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਉਤਰਾਅ-ਚੜ੍ਹਾਅ ਦੇ ਰੁਝਾਨ ਦੇਖਣ ਨੂੰ ਮਿਲੇ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 155.77 ਅੰਕ ਭਾਵ 0.19 ਫ਼ੀਸਦੀ ਡਿੱਗ ਕੇ 80,641.07 'ਤੇ ਬੰਦ ਹੋਇਆ ਹੈ। ਸੈਂਸੈਕਸ 30 ਦੇ 10 ਸਟਾਕ  ਵਾਧੇ ਨਾਲ ਅਤੇ 20 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ ਹਨ। 

PunjabKesari

ਦੂਜੇ ਪਾਸੇ ਐਨਐਸਈ ਨਿਫਟੀ 81.55 ਅੰਕ ਭਾਵ 0.33 ਫ਼ੀਸਦੀ ਡਿੱਗ ਕੇ 24,379.60 ਦੇ ਪੱਧਰ 'ਤੇ ਬੰਦ ਹੋਇਆ ਹੈ। 

ਸੈਂਸੈਕਸ 'ਤੇ ਸੂਚੀਬੱਧ ਕੰਪਨੀਆਂ ਵਿੱਚੋਂ ਈਟਰਨਲ, ਟਾਟਾ ਮੋਟਰਸ, ਸਟੇਟ ਬੈਂਕ, ਅਡਾਨੀ ਪਰੋਟ ਦੇ ਸ਼ੇਅਰ ਘਾਟੇ ਵਿੱਚ ਸਨ। 
ਏਸ਼ੀਆਈ ਬਾਜ਼ਾਰਾਂ ਵਿੱਚ, ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਘਾਟੇ ਵਿੱਚ ਸਨ। ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਛੁੱਟੀਆਂ ਕਾਰਨ ਬੰਦ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 1.56 ਪ੍ਰਤੀਸ਼ਤ ਵਧ ਕੇ 61.17 ਡਾਲਰ ਪ੍ਰਤੀ ਬੈਰਲ 'ਤੇ ਵਪਾਰ ਕੀਤਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸੋਮਵਾਰ ਨੂੰ ਖਰੀਦਦਾਰ ਸਨ ਅਤੇ ਉਨ੍ਹਾਂ ਨੇ 497.79 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
 


author

Harinder Kaur

Content Editor

Related News