ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ''ਚ ਆਈ ਗਿਰਾਵਟ, ਸੈਂਸੈਕਸ 461 ਅੰਕ ਡਿੱਗਿਆ

Monday, Aug 14, 2023 - 11:12 AM (IST)

ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ''ਚ ਆਈ ਗਿਰਾਵਟ, ਸੈਂਸੈਕਸ 461 ਅੰਕ ਡਿੱਗਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਨਕਾਰਾਤਮਕ ਰੁਝਾਨ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਕਾਰਨ ਸੋਮਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹੇ। ਜੁਲਾਈ ਦੇ ਲਈ ਥੋਕ ਅਤੇ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਦੇ ਐਲਾਨ ਤੋਂ ਪਹਿਲਾਂ ਬਾਜ਼ਾਰ ਵਿੱਚ ਨਿਵੇਸ਼ਕ ਸਾਵਧਾਨ ਰਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 461.48 ਅੰਕ ਡਿੱਗ ਕੇ 64,861.17 'ਤੇ ਖੁੱਲ੍ਹਿਆ। NSE ਨਿਫਟੀ 154.1 ਅੰਕਾਂ ਦੇ ਨੁਕਸਾਨ ਨਾਲ 19,274.20 'ਤੇ ਕਾਰੋਬਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ : ਦਿੱਲੀ ਤੋਂ ਸੂਰਤ ਜਾ ਰਹੇ ਜਹਾਜ਼ ਦੀ ਉਡਾਣ ਦੌਰਾਨ ਵੱਡਾ ਹਾਦਸਾ, ਵਿੰਡਸ਼ੀਲਡ 'ਚ ਆਈ ਤਰੇੜ

ਸੈਂਸੈਕਸ ਦੇ ਸ਼ੇਅਰ ਵਿੱਚ ਟਾਟਾ ਮੋਟਰਜ਼, ਸਟੇਟ ਬੈਂਕ ਆਫ ਇੰਡੀਆ, ਜੇਐੱਸਡਬਲਯੂ ਸਟੀਲ, ਬਜਾਜ ਫਾਈਨਾਂਸ, ਟਾਟਾ ਸਟੀਲ, ਬਜਾਜ ਫਿਨਸਰਵ, ਟੈਕ ਮਹਿੰਦਰਾ, ਪਾਵਰ ਗਰਿੱਡ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐੱਲ ਟੈਕਨਾਲੋਜੀਜ਼ ਅਤੇ ਐੱਚਡੀਐੱਫਸੀ ਬੈਂਕ ਨੁਕਸਾਨ ਵਿੱਚ ਰਹੇ। ਇਸ ਦੌਰਾਨ ਸਨ ਫਾਰਮਾ ਅਤੇ ਨੇਸਲੇ ਮੁਨਾਫੇ 'ਚ ਰਹੇ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ 'ਚ ਗਿਰਾਵਟ ਦਰਜ ਕੀਤੀ ਗਈ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.85 ਫ਼ੀਸਦੀ ਦੀ ਗਿਰਾਵਟ ਨਾਲ 86.07 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : 70 ਰੁਪਏ ਕਿਲੋ ਵਿਕੇਗਾ ਟਮਾਟਰ! ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਚੁੱਕ ਰਹੀ ਇਹ ਵੱਡਾ ਕਦਮ


author

rajwinder kaur

Content Editor

Related News