RBI ਦੇ ਫ਼ੈਸਲੇ ਤੋਂ ਨਿਰਾਸ਼ ਸ਼ੇਅਰ ਬਾਜ਼ਾਰ, ਸੈਂਸੈਕਸ 723.57 ਅੰਕ ਟੁੱਟਿਆ

Thursday, Feb 08, 2024 - 06:48 PM (IST)

RBI ਦੇ ਫ਼ੈਸਲੇ ਤੋਂ ਨਿਰਾਸ਼ ਸ਼ੇਅਰ ਬਾਜ਼ਾਰ, ਸੈਂਸੈਕਸ 723.57 ਅੰਕ ਟੁੱਟਿਆ

ਮੁੰਬਈ (ਭਾਸ਼ਾ) - ਕੇਂਦਰੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਲਗਾਤਾਰ 6ਵੀਂ ਵਾਰ ਰੇਪੋ ਦਰ ਨੂੰ 6.5 ਫ਼ੀਸਦੀ ’ਤੇ ਬਰਕਰਾਰ ਰੱਖਣ ਦੇ ਫ਼ੈਸਲੇ ਤੋਂ ਬਾਅਦ ਸ਼ੇਅਰ ਬਾਜ਼ਾਰ ’ਚ ਨਿਰਾਸ਼ਾ ਦੇਖਣ ਨੂੰ ਮਿਲੀ। ਅੱਜ ਨਿਵੇਸ਼ਕ ਪੂਰੀ ਤਰ੍ਹਾਂ ਅਲਰਟ ਰਹੇ ਹਨ। ਅੱਜ ਦੇ ਕਾਰੋਬਾਰ ’ਚ ਸੈਂਸੈਕਸ ਅਤੇ ਨਿਫਟੀ ਦੋਵਾਂ ਸੂਚਕ ਅੰਕਾਂ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ 723.57 ਅੰਕ ਡਿੱਗ ਕੇ 71,428.43 ’ਤੇ ਆ ਗਿਆ। ਜਦੋਂਕਿ ਨਿਫਟੀ 212.55 ਅੰਕ ਡਿੱਗ ਕੇ 21,717.95 ’ਤੇ ਬੰਦ ਹੋਇਆ। 

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ

ਅੱਜ ਦੇ ਕਾਰੋਬਾਰ ’ਚ ਲਗਭਗ ਹਰ ਖੇਤਰ ’ਤੇ ਦਬਾਅ ਹੈ। ਨਿਫਟੀ ’ਤੇ, ਬੈਂਕ, ਵਿੱਤੀ, ਆਟੋ, ਮੈਟਲ, ਐੱਫ. ਐੱਮ. ਸੀ. ਜੀ., ਰਿਅਲਟੀ ਸੈਕਟਰ ਅਤੇ ਫਾਰਮਾ ਸੂਚਕ ਅੰਕ ਲਾਲ ਨਿਸ਼ਾਨ ’ਤੇ ਬੰਦ ਹੋਏ ਹਨ। ਆਰਬੀਆਈ ਦੀ ਮੁਦਰਾ ਨੀਤੀ ਦੇ ਐਲਾਨ ਤੋਂ ਬਾਅਦ ਬਾਜ਼ਾਰ ਨੂੰ ਨੁਕਸਾਨ ਹੋਇਆ ਅਤੇ ਇਕ ਸਮੇਂ ਇਹ 921.38 ਅੰਕ ਤੱਕ ਡਿੱਗ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 212.55 ਅੰਕ ਜਾਂ 0.97 ਫ਼ੀਸਦੀ ਦੀ ਗਿਰਾਵਟ ਨਾਲ 21,717.95 'ਤੇ ਬੰਦ ਹੋਇਆ।

ਇਹ ਵੀ ਪੜ੍ਹੋ - ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ

ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਵੀਰਵਾਰ ਨੂੰ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ 'ਚ ਲਗਾਤਾਰ ਛੇਵੀਂ ਵਾਰ ਮੁੱਖ ਨੀਤੀਗਤ ਦਰ ਰੇਪੋ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਿਆ। ਵਿਆਜ ਦਰ ਨਾਲ ਸਬੰਧਤ ਬੈਂਕਾਂ ਅਤੇ ਵਿੱਤੀ ਸੇਵਾਵਾਂ, ਆਟੋਮੋਬਾਈਲ, ਰਿਐਲਟੀ ਅਤੇ ਕਮੋਡਿਟੀ ਕੰਪਨੀਆਂ ਦੇ ਸ਼ੇਅਰ ਦਬਾਅ ਹੇਠ ਰਹੇ ਜਦੋਂਕਿ ਊਰਜਾ ਅਤੇ ਆਈਟੀ ਸ਼ੇਅਰਾਂ 'ਚ ਤੇਜ਼ੀ ਰਹੀ।

ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News