Stock Market Down: ਸ਼ੇਅਰ ਬਾਜ਼ਾਰ ''ਚ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ 2.39 ਲੱਖ ਕਰੋੜ ਰੁਪਏ ਦਾ ਨੁਕਸਾਨ

Thursday, Dec 12, 2024 - 06:34 PM (IST)

Stock Market Down: ਸ਼ੇਅਰ ਬਾਜ਼ਾਰ ''ਚ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ 2.39 ਲੱਖ ਕਰੋੜ ਰੁਪਏ ਦਾ ਨੁਕਸਾਨ

ਮੁੰਬਈ - ਭਾਰਤੀ ਸ਼ੇਅਰ ਬਾਜ਼ਾਰ ਅੱਜ 12 ਦਸੰਬਰ ਨੂੰ ਗਿਰਾਵਟ ਨਾਲ ਬੰਦ ਹੋਏ ਹਨ। ਸੈਂਸੈਕਸ 200 ਅੰਕ ਡਿੱਗ ਗਿਆ। ਜਦੋਂ ਕਿ ਨਿਫਟੀ 24,550 ਤੋਂ ਹੇਠਾਂ ਡਿੱਗ ਗਿਆ। ਇਸ ਕਾਰਨ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਦੀ ਦੌਲਤ ਅੱਜ ਕਰੀਬ 2.39 ਲੱਖ ਕਰੋੜ ਰੁਪਏ ਡੁੱਬ ਗਈ। ਬੀਐੱਸਈ ਦਾ ਮਿਡਕੈਪ ਇੰਡੈਕਸ 0.56 ਫੀਸਦੀ ਡਿੱਗ ਕੇ ਬੰਦ ਹੋਇਆ ਹੈ, ਜਦਕਿ ਸਮਾਲਕੈਪ ਇੰਡੈਕਸ 1 ਫੀਸਦੀ ਡਿੱਗ ਕੇ ਬੰਦ ਹੋਇਆ ਹੈ। ਆਈਟੀ ਨੂੰ ਛੱਡ ਕੇ ਬਾਕੀ ਸਾਰੇ ਸੈਕਟਰ ਲਾਲ ਨਿਸ਼ਾਨ 'ਤੇ ਬੰਦ ਹੋਏ।

ਇਹ ਵੀ ਪੜ੍ਹੋ :     EMI ਦੇਣ ਤੋਂ ਵੱਧ ਜਰੂਰੀ ਹੈ 'ਪਤਨੀ'-ਬੱਚਿਆਂ ਦੀ ਦੇਖਭਾਲ, ਸੁਪਰੀਮ ਕੋਰਟ ਦੇ ਫੈਸਲੇ ਨੇ ਵਧਾਈ ਬੈਂਕਾਂ ਦੀ ਚਿੰਤਾ!

ਕਾਰੋਬਾਰ ਦੇ ਅੰਤ 'ਤੇ, BSE ਸੈਂਸੈਕਸ 236.18 ਅੰਕ ਜਾਂ 0.29 ਫੀਸਦੀ ਦੀ ਗਿਰਾਵਟ ਨਾਲ 81,289.96 'ਤੇ ਬੰਦ ਹੋਇਆ। ਉਥੇ ਹੀ NSE ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 102.95 ਅੰਕ ਜਾਂ 0.42 ਫੀਸਦੀ ਡਿੱਗ ਕੇ 24,538.85 ਦੇ ਪੱਧਰ 'ਤੇ ਬੰਦ ਹੋਇਆ।

ਇਹ ਵੀ ਪੜ੍ਹੋ :     ICICI ਬੈਂਕ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, ਇਸ ਦਿਨ ਨਹੀਂ ਕਰ ਸਕਣਗੇ ਅਹਿਮ ਸਰਵਿਸ ਦੀ ਵਰਤੋਂ

ਨਿਵੇਸ਼ਕਾਂ ਨੂੰ 2.39 ਲੱਖ ਕਰੋੜ ਰੁਪਏ ਦਾ ਨੁਕਸਾਨ 

BSE 'ਤੇ ਸੂਚੀਬੱਧ ਕੰਪਨੀਆਂ ਦਾ ਕੁੱਲ ਬਾਜ਼ਾਰ ਪੂੰਜੀਕਰਣ ਅੱਜ 12 ਦਸੰਬਰ ਨੂੰ ਘਟ ਕੇ 458.07 ਲੱਖ ਕਰੋੜ ਰੁਪਏ 'ਤੇ ਆ ਗਿਆ, ਜੋ ਕਿ ਇਸ ਦੇ ਪਿਛਲੇ ਕਾਰੋਬਾਰੀ ਦਿਨ ਭਾਵ ਬੁੱਧਵਾਰ, 11 ਦਸੰਬਰ ਨੂੰ 460.46 ਲੱਖ ਕਰੋੜ ਰੁਪਏ ਸੀ। ਇਸ ਤਰ੍ਹਾਂ, ਬੀਐਸਈ ਵਿੱਚ ਸੂਚੀਬੱਧ ਕੰਪਨੀਆਂ ਦੇ ਮਾਰਕੀਟ ਕੈਪ ਵਿੱਚ ਅੱਜ ਲਗਭਗ 2.39 ਲੱਖ ਕਰੋੜ ਰੁਪਏ ਦੀ ਕਮੀ ਆਈ ਹੈ ਜਾਂ ਦੂਜੇ ਸ਼ਬਦਾਂ ਵਿੱਚ, ਨਿਵੇਸ਼ਕਾਂ ਦੀ ਦੌਲਤ ਵਿੱਚ ਲਗਭਗ 2.39 ਲੱਖ ਕਰੋੜ ਰੁਪਏ ਦੀ ਕਮੀ ਆਈ ਹੈ।

ਇਹ ਵੀ ਪੜ੍ਹੋ :      Amazon ਨੇ ਗਾਹਕਾਂ ਨੂੰ ਦਿੱਤਾ ਵੱਡਾ ਤੋਹਫਾ, ਹੁਣ ਇੰਨੇ ਮਿੰਟਾਂ 'ਚ ਘਰ ਪਹੁੰਚ ਜਾਵੇਗਾ ਤੁਹਾਡਾ ਸਾਮਾਨ

ਸੈਂਸੈਕਸ ਦੇ ਇਨ੍ਹਾਂ 5 ਸਟਾਕਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ 

ਬੀ.ਐੱਸ.ਈ. ਸੈਂਸੈਕਸ ਦੇ 30 'ਚੋਂ 12 ਸ਼ੇਅਰ ਹਰੇ ਰੰਗ 'ਚ ਭਾਵ ਵਾਧੇ ਨਾਲ ਬੰਦ ਹੋਏ। ਇਸ 'ਚ ਭਾਰਤੀ ਏਅਰਟੈੱਲ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ 1.56 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਇੰਡਸਇੰਡ ਬੈਂਕ, ਟੇਕ ਮਹਿੰਦਰਾ, ਇੰਫੋਸਿਸ ਅਤੇ ਅਡਾਨੀ ਪੋਰਟਸ ਦੇ ਸ਼ੇਅਰ 0.9 ਫੀਸਦੀ ਤੋਂ 1.29 ਫੀਸਦੀ ਦੇ ਵਾਧੇ ਨਾਲ ਬੰਦ ਹੋਏ।

ਇਹ ਵੀ ਪੜ੍ਹੋ :     ਸੰਜੇ ਮਲਹੋਤਰਾ ਨੇ RBI ਦੇ 26ਵੇਂ ਗਵਰਨਰ ਵਜੋਂ ਸੰਭਾਲਿਆ ਅਹੁਦਾ, ਇਨ੍ਹਾਂ ਚੁਣੌਤੀਆਂ ਦਾ ਕਰਨਾ ਹੋਵੇਗਾ ਸਾਹਮਣਾ

ਸੈਂਸੈਕਸ ਦੇ ਇਹ 5 ਸ਼ੇਅਰ ਸਭ ਤੋਂ ਵੱਧ ਡਿੱਗੇ

ਸੈਂਸੈਕਸ ਦੇ ਬਾਕੀ 18 ਸ਼ੇਅਰ ਅੱਜ ਘਾਟੇ ਨਾਲ ਬੰਦ ਹੋਏ। ਇਸ 'ਚ NTPC ਦੇ ਸ਼ੇਅਰ 2.76 ਫੀਸਦੀ ਦੀ ਗਿਰਾਵਟ ਦੇ ਨਾਲ ਟਾਪ ਹਾਰਨ ਵਾਲੇ ਰਹੇ। ਜਦੋਂ ਕਿ ਹਿੰਦੁਸਤਾਨ ਯੂਨੀਲੀਵਰ (HUL), ਟਾਟਾ ਮੋਟਰਜ਼, ਮਾਰੂਤੀ ਸੁਜ਼ੂਕੀ ਅਤੇ ਲਾਰਸਨ ਐਂਡ ਟੂਬਰੋ (LT) ਦੇ ਸ਼ੇਅਰਾਂ ਵਿੱਚ 1.26 ਤੋਂ 2.42 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News