ਸ਼ੇਅਰ ਬਾਜ਼ਾਰ ''ਚ ਗਿਰਾਵਟ ਜਾਰੀ : ਸੈਂਸੈਕਸ 16 ਅੰਕ ਟੁੱਟਿਆ ਤੇ ਨਿਫਟੀ 24,415 ਦੇ ਪੱਧਰ ''ਤੇ ਬੰਦ

Thursday, Oct 24, 2024 - 03:43 PM (IST)

ਮੁੰਬਈ - ਅੱਜ ਯਾਨੀ ਕਿ 24 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਵਾਧੇ ਨਾਲ ਸ਼ੁਰੂਆਤ ਤੋਂ ਬਾਅਦ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਸੈਂਸੈਕਸ 16.82 ਅੰਕ ਭਾਵ 0.02 ਫ਼ੀਸਦੀ ਦੀ ਗਿਰਾਵਟ ਨਾਲ 80,065.16 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ 'ਚੋਂ 19 'ਚ ਵਾਧਾ , 11 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਸ ਦੇ ਨਾਲ ਹੀ ਨਿਫਟੀ 'ਚ ਕਰੀਬ 19.95 ਅੰਕ ਭਾਵ 0.08 ਫ਼ੀਸਦੀ ਟੁੱਟ ਕੇ 24,415.55 ਦੇ ਪੱਧਰ 'ਤੇ ਬੰਦ ਹੋਇਆ ਹੈ। ਦੂਜੇ ਪਾਸੇ ਨਿਫਟੀ ਦੇ 26 ਸਟਾਕ ਵਾਧੇ ਨਾਲ ਅਤੇ 24 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਜ਼ਿਆਦਾ ਫਾਇਦਾ ਹੈ। ਜਦੋਂ ਕਿ ਐਫਐਮਸੀਜੀ ਅਤੇ ਆਈਟੀ ਸ਼ੇਅਰ ਡਿੱਗੇ ਐਨਐਸਈ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 23 ਅਕਤੂਬਰ ਨੂੰ 5,684 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 6,039 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.13 ਫੀਸਦੀ ਚੜ੍ਹਿਆ ਹੈ। ਉਥੇ ਹੀ ਕੋਰੀਆ ਦੇ ਕੋਸਪੀ 'ਚ 0.09 ਫੀਸਦੀ ਅਤੇ ਚੀਨ ਦੇ ਸ਼ੰਘਾਈ ਕੰਪੋਜ਼ਿਟ 'ਚ 0.50 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
23 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ 0.96% ਡਿੱਗ ਕੇ 42,514 'ਤੇ ਅਤੇ SP 500 0.92% ਡਿੱਗ ਕੇ 5,797 'ਤੇ ਆ ਗਿਆ। ਨੈਸਡੈਕ 1.60% ਡਿੱਗ ਕੇ 18,276 'ਤੇ ਬੰਦ ਹੋਇਆ।

ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ

ਇਸ ਤੋਂ ਪਹਿਲਾਂ ਕੱਲ ਯਾਨੀ 23 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 138 ਅੰਕਾਂ ਦੀ ਗਿਰਾਵਟ ਨਾਲ 80,081 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 36 ਅੰਕ ਡਿੱਗ ਕੇ 24,435 ਦੇ ਪੱਧਰ 'ਤੇ ਬੰਦ ਹੋਇਆ।


Harinder Kaur

Content Editor

Related News