ਸ਼ੇਅਰ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 214 ਅੰਕ ਡਿੱਗਿਆ ਤੇ ਨਿਫਟੀ ਵੀ 54 ਅੰਕ ਟੁੱਟਿਆ

Monday, May 19, 2025 - 11:05 AM (IST)

ਸ਼ੇਅਰ ਬਾਜ਼ਾਰ ''ਚ ਗਿਰਾਵਟ, ਸੈਂਸੈਕਸ 214 ਅੰਕ ਡਿੱਗਿਆ ਤੇ ਨਿਫਟੀ ਵੀ 54 ਅੰਕ ਟੁੱਟਿਆ

ਮੁੰਬਈ (ਭਾਸ਼ਾ) - ਸੋਮਵਾਰ ਨੂੰ ਸ਼ੇਅਰ ਬਾਜ਼ਾਰ ਵਿੱਚ ਸ਼ੁਰੂਆਤੀ ਕਾਰੋਬਾਰ ਦੌਰਾਨ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਇਸ ਸਮੇਂ ਦੌਰਾਨ, 30-ਸ਼ੇਅਰਾਂ ਵਾਲਾ BSE ਸੈਂਸੈਕਸ 214.59 ਅੰਕ ਡਿੱਗ ਕੇ 82,116 'ਤੇ ਆ ਗਿਆ। ਐਨਐਸਈ ਨਿਫਟੀ 54 ਅੰਕ ਡਿੱਗ ਕੇ 24,965.80 'ਤੇ ਆ ਗਿਆ। 

ਇਹ ਵੀ ਪੜ੍ਹੋ :     3,425 ਸਸਤਾ ਹੋਇਆ ਸੋਨਾ ਤੇ ਚਾਂਦੀ ਵੀ 1,120 ਰੁਪਏ ਡਿੱਗੀ, ਜਾਣੋ ਵੱਖ-ਵੱਖ ਸ਼ਹਿਰਾਂ 'ਚ ਕੀਮਤਾਂ

ਸੈਂਸੈਕਸ ਕੰਪਨੀਆਂ ਵਿੱਚੋਂ, ਇਨਫੋਸਿਸ, ਈਟਰਨਲ, ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਡਸਇੰਡ ਬੈਂਕ, ਐਚਸੀਐਲ ਟੈਕ, ਰਿਲਾਇੰਸ ਇੰਡਸਟਰੀਜ਼, ਟੈਕ ਮਹਿੰਦਰਾ ਅਤੇ ਮਹਿੰਦਰਾ ਐਂਡ ਮਹਿੰਦਰਾ ਮਹੱਤਵਪੂਰਨ ਗਿਰਾਵਟ ਵਿੱਚ ਸ਼ਾਮਲ ਸਨ। 

ਦੂਜੇ ਪਾਸੇ, ਐਨਟੀਪੀਸੀ, ਏਸ਼ੀਅਨ ਪੇਂਟਸ, ਬਜਾਜ ਫਾਈਨੈਂਸ ਅਤੇ ਹਿੰਦੁਸਤਾਨ ਯੂਨੀਲੀਵਰ ਹਰੇ ਨਿਸ਼ਾਨ ਵਿੱਚ ਸਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.37 ਪ੍ਰਤੀਸ਼ਤ ਡਿੱਗ ਕੇ 65.17 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸ਼ੁੱਕਰਵਾਰ ਨੂੰ 8,831.05 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :     CCPA ਦਾ ਵੱਡਾ ਐਕਸ਼ਨ , ਕੰਪਨੀਆਂ ਨੂੰ ਪਾਕਿਸਤਾਨੀ ਝੰਡੇ ਵਾਲੇ ਸਾਰੇ ਉਤਪਾਦ ਹਟਾਉਣ ਦੇ ਹੁਕਮ ਜਾਰੀ

ਸੈਂਸੈਕਸ ਦੀਆਂ ਟਾਪ 10 ਕੰਪਨੀਆਂ ’ਚੋਂ 9 ਦਾ ਬਾਜ਼ਾਰ ਪੂੰਜੀਕਰਨ 3.35 ਲੱਖ ਕਰੋੜ ਰੁਪਏ ਵਧਿਆ

ਸੈਂਸੈਕਸ ਦੀਆਂ ਟਾਪ 10 ਸਭ ਤੋਂ ਕੀਮਤੀ ਕੰਪਨੀਆਂ ’ਚੋਂ 9 ਦੇ ਬਾਜ਼ਾਰ ਪੂੰਜੀਕਰਨ ’ਚ ਬੀਤੇ ਹਫਤੇ 3.35 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ। ਸ਼ੇਅਰ ਬਾਜ਼ਾਰ ’ਚ ਸਾਕਾਰਾਤਮਕ ਰੁਖ ਦੌਰਾਨ ਸਭ ਤੋਂ ਜ਼ਿਆਦਾ ਲਾਭ ’ਚ ਰਿਲਾਇੰਸ ਇੰਡਸਟਰੀਜ਼ ਰਹੀ। ਬੀਤੇ ਹਫਤੇ ਰਿਲਾਇੰਸ ਇੰਡਸਟਰੀਜ਼, ਐੱਚ. ਡੀ. ਐੱਫ. ਸੀ. ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.), ਆਈ. ਸੀ. ਆਈ. ਸੀ. ਆਈ. ਬੈਂਕ , ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.), ਇਨਫੋਸਿਸ, ਬਜਾਜ ਫਾਈਨਾਂਸ, ਹਿੰਦੁਸਤਾਨ ਯੂਨੀਲਿਵਰ ਅਤੇ ਆਈ. ਟੀ. ਸੀ. ਦੇ ਬਾਜ਼ਾਰ ਮੁਲਾਂਕਣ ’ਚ ਵਾਧਾ ਹੋਇਆ। ਬੀਤੇ ਹਫਤੇ ਬੀ. ਐੱਸ. ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 2,876.12 ਅੰਕ ਜਾਂ 3.61 ਫੀਸਦੀ ਚੜ੍ਹ ਗਿਆ। ਹਫਤੇ ’ਚ ਰਿਲਾਇੰਸ ਇੰਡਸਟਰੀਜ਼ ਦਾ ਬਾਜ਼ਾਰ ਮੁਲਾਂਕਣ 1,06,703.54 ਕਰੋੜ ਰੁਪਏ ਵਧ ਕੇ 19,71,139.96 ਕਰੋੜ ਰੁਪਏ ’ਤੇ ਪਹੁੰਚ ਗਿਆ।

ਇਹ ਵੀ ਪੜ੍ਹੋ :     1 ਜੂਨ ਤੋਂ ਬਦਲ ਜਾਣਗੇ ਨਕਦੀ ਲੈਣ-ਦੇਣ, ATM ਦੀ ਵਰਤੋਂ ਅਤੇ Minnimum balance ਰੱਖਣ ਦੇ ਨਿਯਮ

ਇਹ ਵੀ ਪੜ੍ਹੋ :     ਅਜੀਬ ਕਾਰਨਾਮਿਆਂ ਲਈ ਜਾਣੇ-ਜਾਂਦੇ Elon Musk ਨੇ ਬਦਲਿਆ ਆਪਣਾ ਨਾਂ, ਜਾਣੋ ਕੀ ਹੈ ਇਸ ਦਾ ਮਤਲਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News