ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ ਲਗਭਗ 700 ਅੰਕ ਡਿੱਗਾ ਤੇ ਨਿਫਟੀ ਵੀ 24,538 ਦੇ ਪੱਧਰ ''ਤੇ

Monday, Jun 02, 2025 - 10:24 AM (IST)

ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ ਲਗਭਗ 700 ਅੰਕ ਡਿੱਗਾ ਤੇ ਨਿਫਟੀ ਵੀ 24,538 ਦੇ ਪੱਧਰ ''ਤੇ

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਅਤੇ ਵਿਸ਼ਵਵਿਆਪੀ ਵਪਾਰ ਚਿੰਤਾਵਾਂ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ। ਮਾਹਿਰਾਂ ਨੇ ਕਿਹਾ ਕਿ ਵਿਦੇਸ਼ੀ ਪੂੰਜੀ ਦੀ ਵਾਪਸੀ ਨੇ ਵੀ ਨਿਵੇਸ਼ਕਾਂ ਦੀ ਭਾਵਨਾ ਨੂੰ ਪ੍ਰਭਾਵਿਤ ਕੀਤਾ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 762.24 ਅੰਕ ਡਿੱਗ ਕੇ 80,688.77 ਅੰਕ 'ਤੇ ਆ ਗਿਆ ਜਦੋਂ ਕਿ ਐਨਐਸਈ ਨਿਫਟੀ 212.25 ਅੰਕ ਡਿੱਗ ਕੇ 24,538.45 ਅੰਕ 'ਤੇ ਆ ਗਿਆ। 

ਸੈਂਸੈਕਸ ਵਿੱਚ ਸ਼ਾਮਲ 30 ਕੰਪਨੀਆਂ ਵਿੱਚੋਂ, ਐਚਡੀਐਫਸੀ ਬੈਂਕ, ਐਚਸੀਐਲ ਟੈਕ, ਰਿਲਾਇੰਸ ਇੰਡਸਟਰੀਜ਼, ਇਨਫੋਸਿਸ, ਟੈਕ ਮਹਿੰਦਰਾ, ਬਜਾਜ ਫਾਈਨੈਂਸ, ਲਾਰਸਨ ਐਂਡ ਟੂਬਰੋ, ਟਾਈਟਨ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਟਾਟਾ ਸਟੀਲ ਦੇ ਸ਼ੇਅਰ ਸਭ ਤੋਂ ਵੱਧ ਡਿੱਗੇ। 

ਹਿੰਦੁਸਤਾਨ ਯੂਨੀਲੀਵਰ, ਅਡਾਨੀ ਪੋਰਟਸ, ਮਹਿੰਦਰਾ ਐਂਡ ਮਹਿੰਦਰਾ, ਇੰਡਸਇੰਡ ਬੈਂਕ ਅਤੇ ਨੇਸਲੇ ਦੇ ਸ਼ੇਅਰ ਲੀਡ ਵਿੱਚ ਸਨ। 

ਗਲੋਬਲ ਬਾਜ਼ਾਰਾਂ ਦਾ ਰੁਝਾਨ

ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225, ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਘਾਟੇ ਵਿੱਚ ਰਿਹਾ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਰੁਝਾਨ ਨਾਲ ਬੰਦ ਹੋਏ। 
ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 2.20 ਪ੍ਰਤੀਸ਼ਤ ਵਧ ਕੇ 64.16 ਡਾਲਰ ਪ੍ਰਤੀ ਬੈਰਲ ਹੋ ਗਿਆ। 
ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ 6,449.74 ਕਰੋੜ ਰੁਪਏ ਦੇ ਸ਼ੇਅਰ ਵੇਚੇ।

 


author

Harinder Kaur

Content Editor

Related News