ਬਜਟ ਦੇ ਦੂਜੇ ਦਿਨ ਅੱਜ ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ 200 ਤੋਂ ਵੱਧ ਅੰਕ ਡਿੱਗਿਆ

Wednesday, Jul 24, 2024 - 11:10 AM (IST)

ਬਜਟ ਦੇ ਦੂਜੇ ਦਿਨ ਅੱਜ ਸ਼ੇਅਰ ਬਾਜ਼ਾਰ ''ਚ ਗਿਰਾਵਟ : ਸੈਂਸੈਕਸ 200 ਤੋਂ ਵੱਧ ਅੰਕ ਡਿੱਗਿਆ

ਮੁੰਬਈ—ਅੱਜ ਯਾਨੀ ਬਜਟ ਦੇ ਅਗਲੇ ਦਿਨ 24 ਜੁਲਾਈ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ 200 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 80,200 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 'ਚ 70 ਅੰਕਾਂ ਦੀ ਗਿਰਾਵਟ ਦੇ ਨਾਲ ਇਹ 24,400 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ 21 'ਚ ਗਿਰਾਵਟ ਅਤੇ 9 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਗਿਰਾਵਟ ਦੇ ਨਾਲ ਕਾਰੋਬਾਰ ਕਰ ਰਹੇ ਹਨ ਏਸ਼ੀਆਈ ਬਾਜ਼ਾਰ 
ਏਸ਼ੀਆਈ ਬਾਜ਼ਾਰ 'ਚ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦਾ ਨਿੱਕੇਈ 0.22% ਅਤੇ ਹਾਂਗਕਾਂਗ ਦਾ ਹੈਂਗ ਸੇਂਗ 0.67% ਹੇਠਾਂ ਹੈ। ਚੀਨ ਦਾ ਸ਼ੰਘਾਈ ਕੰਪੋਜ਼ਿਟ 0.17% ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। 23 ਜੁਲਾਈ ਨੂੰ ਅਮਰੀਕੀ ਬਾਜ਼ਾਰ ਦਾ ਡਾਓ ਜੋਂਸ 0.14 ਫੀਸਦੀ ਡਿੱਗ ਕੇ 40,358 'ਤੇ ਬੰਦ ਹੋਇਆ। ਨੈਸਡੈਕ 0.057% ਡਿੱਗ ਕੇ 17,997 'ਤੇ ਆ ਗਿਆ। ਐੱਸਐੱਡਪੀ 500 ਵਿੱਚ 0.16% ਦੀ ਗਿਰਾਵਟ ਦਰਜ ਕੀਤੀ ਗਈ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈਐੱਸ) ਨੇ 24 ਜੁਲਾਈ ਨੂੰ 2,975.31 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ ਘਰੇਲੂ ਸੰਸਥਾਗਤ ਨਿਵੇਸ਼ਕਾਂ (ਡੀਆਈਆਈ) ਨੇ 1,418.82 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਕੱਲ੍ਹ ਗਿਰਾਵਟ ਨਾਲ ਬੰਦ ਹੋਇਆ ਸੀ ਸ਼ੇਅਰ ਬਾਜ਼ਾਰ 
ਬਜਟ 'ਚ ਸਰਕਾਰ ਨੇ ਸ਼ਾਰਟ ਟਰਮ ਅਤੇ ਲਾਂਗ ਟਰਮ ਕੈਪੀਟਲ ਗੇਨ 'ਤੇ ਟੈਕਸ 'ਚ ਬਦਲਾਅ ਕੀਤਾ ਹੈ। ਇਸ ਕਾਰਨ ਕੱਲ੍ਹ ਕਾਰੋਬਾਰ ਦੌਰਾਨ ਸੈਂਸੈਕਸ 1,278 ਅੰਕ ਡਿੱਗ ਕੇ 79,224 'ਤੇ ਪਹੁੰਚ ਗਿਆ ਸੀ। ਹਾਲਾਂਕਿ ਬਾਅਦ 'ਚ ਰਿਕਵਰੀ ਦੇਖਣ ਨੂੰ ਮਿਲੀ ਅਤੇ ਇਹ 73 ਅੰਕਾਂ ਦੀ ਗਿਰਾਵਟ ਨਾਲ 80,429 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਬਜਟ ਭਾਸ਼ਣ ਦੌਰਾਨ ਨਿਫਟੀ ਵੀ 435 ਅੰਕ ਡਿੱਗ ਕੇ 24,074 'ਤੇ ਆ ਗਿਆ। ਬਾਜ਼ਾਰ ਬੰਦ ਹੋਣ ਤੋਂ ਪਹਿਲਾਂ ਇਸ 'ਚ ਵੀ ਸੁਧਾਰ ਹੋਇਆ ਅਤੇ 30 ਅੰਕਾਂ ਦੀ ਗਿਰਾਵਟ ਨਾਲ 24,479 ਦੇ ਪੱਧਰ 'ਤੇ ਬੰਦ ਹੋਇਆ। ਨਿਫਟੀ ਦੇ 50 ਸਟਾਕਾਂ 'ਚੋਂ 20 'ਚ ਵਾਧਾ ਅਤੇ 29 'ਚ ਗਿਰਾਵਟ ਦਰਜ ਕੀਤੀ ਗਈ। ਇੱਕ ਵਿੱਚ ਕੋਈ ਬਦਲਾਅ ਨਹੀਂ ਹੋਇਆ।


author

Aarti dhillon

Content Editor

Related News