ਸ਼ੇਅਰ ਬਾਜ਼ਾਰ ''ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?

Thursday, Sep 24, 2026 - 12:00 PM (IST)

ਸ਼ੇਅਰ ਬਾਜ਼ਾਰ ''ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?

ਬਿਜ਼ਨੈੱਸ ਡੈਸਕ — ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ, ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ, ਵਿਦੇਸ਼ੀ ਨਿਵੇਸ਼ਕਾਂ ਦੀ ਵਿਕਰੀ ਅਤੇ ਕਮਜ਼ੋਰ ਗਲੋਬਲ ਸੰਕੇਤਾਂ ਵਿਚਾਲੇ ਅੱਜ ਘਰੇਲੂ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬਾਜ਼ਾਰ 'ਚ ਗਿਰਾਵਟ ਕਾਰਨ ਨਿਵੇਸ਼ਕਾਂ 'ਤੇ ਵੀ ਦਬਾਅ ਵਧਿਆ ਹੈ।

ਇਹ ਵੀ ਪੜ੍ਹੋ : Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼

30 ਸ਼ੇਅਰਾਂ ਵਾਲੇ ਸੈਂਸੈਕਸ ਨੇ 555 ਅੰਕਾਂ ਦੀ ਗਿਰਾਵਟ ਨਾਲ 74,272.40 'ਤੇ ਲਾਲ ਰੰਗ 'ਚ ਕਾਰੋਬਾਰ ਸ਼ੁਰੂ ਕੀਤਾ। ਸਵੇਰੇ 9.20 ਵਜੇ ਇਸ ਨੇ 643.55 ਅੰਕਾਂ ਦੀ ਗਿਰਾਵਟ ਦਿਖਾਈ। ਇਹ 0.86 ਫੀਸਦੀ ਡਿੱਗ ਕੇ 74,184.70 'ਤੇ ਕਾਰੋਬਾਰ ਕਰ ਰਿਹਾ ਸੀ। ਸਵੇਰੇ 9:21 ਵਜੇ 50 ਸ਼ੇਅਰਾਂ ਵਾਲਾ ਨਿਫਟੀ 0.92% ਡਿੱਗਿਆ। ਇਹ 215.30 ਅੰਕਾਂ ਦੀ ਗਿਰਾਵਟ ਨਾਲ 23,231.50 'ਤੇ ਲਾਲ ਰੰਗ 'ਚ ਕਾਰੋਬਾਰ ਕਰ ਰਿਹਾ ਹੈ। ਇਸ ਦੀ ਅੱਜ ਦੀ ਓਪਨਿੰਗ 23,221.80 ਸੀ।

ਇਹ ਵੀ ਪੜ੍ਹੋ :  ਸਰਕਾਰ ਦੀ ਨਿਗਰਾਨੀ 'ਚ ਆਵੇਗਾ E-Gold , ਜਾਣੋ ਆਮ ਨਿਵੇਸ਼ਕਾਂ ਲਈ ਕੀ ਬਦਲੇਗਾ

ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇ 5 ਵੱਡੇ ਕਾਰਨ

ਬਾਂਡ ਯੀਲਡ 19 ਸਾਲ ਦੇ ਉੱਚੇ ਪੱਧਰ 'ਤੇ
ਅਮਰੀਕਾ ਵਿੱਚ ਵਿਆਜ ਦਰਾਂ ਬਾਰੇ ਚਿੰਤਾ
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ
ਕਮਜ਼ੋਰ ਗਲੋਬਲ ਮਾਰਕੀਟ ਸੰਕੇਤ
ਰੁਪਏ ਵਿੱਚ ਕਮਜ਼ੋਰੀ

ਇਹ ਵੀ ਪੜ੍ਹੋ :  ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ

ਕੱਚਾ ਤੇਲ 102 ਡਾਲਰ ਦੇ ਪਾਰ 

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਤੇਲ ਦੀ ਕੀਮਤ 102 ਡਾਲਰ ਪ੍ਰਤੀ ਬੈਰਲ ਦੇ ਕਰੀਬ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਇਹ 99 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਸੀ। ਮਹਿੰਗਾ ਕੱਚਾ ਤੇਲ ਭਾਰਤ ਵਰਗੇ ਤੇਲ ਆਯਾਤ ਕਰਨ ਵਾਲੇ ਦੇਸ਼ ਦੀ ਆਰਥਿਕਤਾ ਅਤੇ ਕੰਪਨੀਆਂ ਦੀ ਲਾਗਤ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ : ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
ਇਹ ਵੀ ਪੜ੍ਹੋ
: Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News