ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਵਾਧਾ ਗੁਆਇਆ, ਸੈਂਸੈਕਸ 118 ਅੰਕ ਹੇਠਾਂ ਡਿੱਗਿਆ

03/18/2024 10:57:59 AM

ਮੁੰਬਈ (ਭਾਸ਼ਾ) - ਅਮਰੀਕੀ ਬਾਜ਼ਾਰਾਂ 'ਚ ਕਮਜ਼ੋਰੀ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰਮੁੱਖ ਸ਼ੇਅਰ ਸੂਚਕਾਂਕ ਨੂੰ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਉਤਰਾਅ-ਚੜ੍ਹਾਅ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸੈਂਸੈਕਸ ਅਤੇ ਨਿਫਟੀ ਵਾਧੇ ਨਾਲ ਖੁੱਲ੍ਹੇ ਪਰ ਸ਼ੁਰੂਆਤੀ ਕਾਰੋਬਾਰ ਵਿੱਚ ਆਪਣੀ ਬੜ੍ਹਤ ਨੂੰ ਬਰਕਰਾਰ ਨਹੀਂ ਰੱਖ ਸਕੇ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ ਸੂਬਿਆਂ 'ਚ ਸਭ ਤੋਂ ਮਹਿੰਗਾ ਮਿਲ ਰਿਹਾ ਪੈਟਰੋਲ-ਡੀਜ਼ਲ, ਜਾਣੋ ਤੁਹਾਡੇ ਇਲਾਕੇ ਕੀ ਹੈ ਕੀਮਤ?

ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 126.36 ਅੰਕ ਵਧ ਕੇ 72,769.79 'ਤੇ ਖੁੱਲ੍ਹਿਆ। ਇਸੇ ਤਰ੍ਹਾਂ NSE ਨਿਫਟੀ 20.65 ਅੰਕ ਚੜ੍ਹ ਕੇ 22,044 'ਤੇ ਰਿਹਾ। ਹਾਲਾਂਕਿ, ਦੋਵੇਂ ਸੂਚਕਾਂਕ ਛੇਤੀ ਹੀ ਸ਼ੁਰੂਆਤੀ ਲਾਭ ਗੁਆ ਕੇ ਲਾਲ ਰੰਗ 'ਚ ਚਲੇ ਗਏ। ਖ਼ਬਰ ਲਿਖੇ ਜਾਣ ਤੱਕ ਸੈਂਸੈਕਸ 118.03 ਅੰਕ ਡਿੱਗ ਕੇ 72,525.40 'ਤੇ ਅਤੇ ਨਿਫਟੀ 56.70 ਅੰਕ ਡਿੱਗ ਕੇ 21,953.70 'ਤੇ ਸੀ। 

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ, 60% ਮਹਿੰਗਾ ਹੋਵੇਗਾ ਕਿਰਾਇਆ

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਮਹਿੰਦਰਾ ਐਂਡ ਮਹਿੰਦਰਾ, ਟਾਟਾ ਸਟੀਲ, ਜੇਐੱਸਡਬਲਯੂ ਸਟੀਲ, ਐਕਸਿਸ ਬੈਂਕ, ਟਾਟਾ ਮੋਟਰਜ਼ ਅਤੇ ਐੱਚਸੀਐੱਲ ਟੈਕਨਾਲੋਜੀ ਪ੍ਰਮੁੱਖ ਲਾਭ ਲੈਣ ਵਾਲਿਆਂ ਵਿੱਚੋਂ ਸਨ। ਦੂਜੇ ਪਾਸੇ ਏਸ਼ੀਅਨ ਪੇਂਟਸ, ਪਾਵਰ ਗਰਿੱਡ, ਟਾਈਟਨ ਅਤੇ ਮਾਰੂਤੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 848.56 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ। ਇਸ ਦੌਰਾਨ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.36 ਫ਼ੀਸਦੀ ਵਧ ਕੇ 85.65 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਰਿਹਾ ਸੀ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

rajwinder kaur

This news is Content Editor rajwinder kaur