ਮੌਦਰਿਕ ਸਮੀਖਿਆ ਬੈਠਕ ਦੇ ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਗਿਰਾਵਟ ਦੇ ਰੁਖ਼ ਦੇ ਨਾਲ ਖੁੱਲ੍ਹਿਆ
Thursday, Apr 06, 2023 - 10:39 AM (IST)
ਮੁੰਬਈ- ਭਾਰਤੀ ਰਿਜ਼ਰਵ ਬੈਂਕ ਦੀ ਚਾਲੂ ਵਿੱਤੀ ਸਾਲ ਦੀ ਪਹਿਲੀ ਮੌਦਰਿਕ ਨੀਤੀ ਸਮੀਖਿਆ ਬੈਠਕ ਦੇ ਨਤੀਜਿਆਂ ਤੋਂ ਪਹਿਲਾਂ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਨੁਕਸਾਨ ਨਾਲ ਖੁੱਲ੍ਹਿਆ। ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ਼ ਕਾਰਨ ਵੀ ਬਾਜ਼ਾਰ 'ਚ ਗਿਰਾਵਟ ਰਹੀ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 165.16 ਅੰਕ ਟੁੱਟ ਕੇ 59,524.15 ਅੰਕ 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 45.5 ਅੰਕ ਦੇ ਨੁਕਸਾਨ ਨਾਲ 17,511.55 ਅੰਕ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ- ਕੱਚੇ ਤੇਲ ਦੇ ਉਤਪਾਦਨ ’ਚ ਰੋਜ਼ਾਨਾ ਹੋਵੇਗੀ 1.16 ਮਿਲੀਅਨ ਬੈਰਲ ਉਤਪਾਦਨ ਦੀ ਕਟੌਤੀ, ਭੜਕੇਗੀ ਮਹਿੰਗਾਈ ਦੀ ਅੱਗ
ਐੱਚ.ਸੀ.ਐੱਲ. ਟੈੱਕ, ਐਕਸਿਸ ਬੈਂਕ, ਟੈੱਕ ਮਹਿੰਦਰਾ, ਮਾਰੂਤੀ, ਟਾਈਟਨ, ਆਈ.ਸੀ.ਆਈ.ਸੀ.ਆਈ. ਬੈਂਕ, ਹਿੰਦੁਸਤਾਨ ਯੂਨੀਲੀਵਰ ਅਤੇ ਨੇਸਲੇ ਦੇ ਸ਼ੇਅਰ ਨੁਕਸਾਨ 'ਚ ਸਨ। ਇਸ ਦੇ ਨਾਲ ਹੀ ਰਿਲਾਇੰਸ ਇੰਡਸਟਰੀਜ਼, ਲਾਰਸਨ ਐਂਡ ਟੂਬਰੋ, ਇੰਡਸਇੰਡ ਬੈਂਕ, ਪਾਵਰ ਗਰਿੱਡ, ਸਟੇਟ ਬੈਂਕ ਆਫ ਇੰਡੀਆ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਸ਼ੇਅਰ ਲਾਭ 'ਚ ਸਨ।
ਇਹ ਵੀ ਪੜ੍ਹੋ- ਸੁਆਦ ’ਚ ਮਹਿੰਗਾਈ ਦਾ ਤੜਕਾ, ਥੋਕ ਦੇ ਮੁਕਾਬਲੇ ਪ੍ਰਚੂਨ ’ਚ ਮਸਾਲਿਆਂ ਦੇ ਰੇਟ ਦੁੱਗਣੇ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।