ਗਿਰਾਵਟ ਦੇ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ 153 ਅੰਕ ਫਿਸਲਿਆ, ਨਿਫਟੀ ਨੇ ਵੀ ਕੀਤਾ ਨਿਰਾਸ਼
Wednesday, Feb 15, 2023 - 10:23 AM (IST)
ਨਵੀਂ ਦਿੱਲੀ- ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਦੀ ਸ਼ੁਰੂਆਤ ਹੋਈ ਹੈ। ਅੱਜ ਬਾਜ਼ਾਰ 'ਚ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੈਕਸ 60,879 'ਤੇ ਖੁੱਲ੍ਹਿਆ ਹੈ ਅਤੇ ਐੱਨ.ਐੱਸ.ਈ. ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ ਅੱਜ 17,885 'ਤੇ ਖੁੱਲ੍ਹਿਆ ਹੈ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਗਿਰਾਵਟ ਦੇ ਲਾਲ ਨਿਸ਼ਾਨ ਦੇ ਨਾਲ ਹੀ ਕਾਰੋਬਾਰ ਕਰ ਰਹੇ ਹਨ।
ਇਹ ਵੀ ਪੜ੍ਹੋ-2023 'ਚ ਹਵਾਈ ਯਾਤਰੀਆਂ ਦੀ ਗਿਣਤੀ ਹੋਰ ਵਧੇਗੀ : ਰੈੱਡੀ
ਦੱਸ ਦੇਈਏ ਕਿ ਫਰਵਰੀ ਨੂੰ ਸੈਂਸੈਕਸ 600 ਅੰਕਾਂ ਦੇ ਉਛਾਲ ਨਾਲ 61,032 ਅੰਕਾਂ 'ਤੇ ਬੰਦ ਹੋਇਆ ਸੀ ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 159 ਅੰਕਾਂ ਦੀ ਤੇਜ਼ੀ ਦੇ ਨਾਲ 17,930 ਅੰਕਾਂ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ-ਅਗਲੇ ਵਿੱਤੀ ਸਾਲ 9-11 ਫੀਸਦੀ ਤੱਕ ਵਧੇਗੀ ਕਮਰਸ਼ੀਅਲ ਵਾਹਨਾਂ ਦੀ ਵਿਕਰੀ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।