ਮਾਮੂਲੀ ਨੁਕਸਾਨ ਦੇ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ
Thursday, May 11, 2023 - 10:56 AM (IST)
ਮੁੰਬਈ (ਭਾਸ਼ਾ) - ਸਥਾਨਕ ਸਟਾਕ ਬਾਜ਼ਾਰ ਵੀਰਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਬਹੁਤ ਜ਼ਿਆਦਾ ਅਸਥਿਰ ਰੁਖ ਦੇ ਵਿਚਕਾਰ ਮਾਮੂਲੀ ਨੁਕਸਾਨ ਦੇ ਨਾਲ ਖੁੱਲ੍ਹਿਆ। ਕਮਜ਼ੋਰ ਗਲੋਬਲ ਰੁਝਾਨ ਦੇ ਵਿਚਕਾਰ ਲਾਰਸਨ ਐਂਡ ਟੂਬਰੋ ਦੇ ਸ਼ੇਅਰਾਂ ਨੇ ਬਾਜ਼ਾਰ ਨੂੰ ਹੇਠਾਂ ਖਿੱਚ ਲਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 19.93 ਅੰਕ ਡਿੱਗ ਕੇ 61,920.17 'ਤੇ ਖੁੱਲ੍ਹਿਆ।
ਸ਼ੁਰੂਆਤ 'ਚ ਇਹ 62,000 ਦੇ ਪੱਧਰ 'ਤੇ ਪਹੁੰਚ ਗਿਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਸ਼ੁਰੂਆਤੀ ਕਾਰੋਬਾਰ 'ਚ 15.05 ਅੰਕ ਦੀ ਗਿਰਾਵਟ ਨਾਲ 18,300.05 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਕੰਪਨੀਆਂ 'ਚ ਲਾਰਸਨ ਐਂਡ ਟੂਬਰੋ ਦਾ ਸ਼ੇਅਰ ਪੰਜ ਫੀਸਦੀ ਤੋਂ ਜ਼ਿਆਦਾ ਡਿੱਗ ਗਿਆ। ਕੰਪਨੀ ਦੇ ਗੈਰ-ਕਾਰਜਕਾਰੀ ਚੇਅਰਮੈਨ ਏ ਐਮ ਨਾਇਕ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : PM ਕੇਅਰਜ਼ ਫੰਡ ਨੂੰ 535 ਕਰੋੜ ਰੁਪਏ ਦਾ ਮਿਲਿਆ ਵਿਦੇਸ਼ੀ ਦਾਨ... ਤਿੰਨ ਸਾਲਾਂ ਦੇ ਪੂਰੇ ਰਿਕਾਰਡ 'ਤੇ ਇਕ ਨਜ਼ਰ
ਟਾਪ ਲੂਜ਼ਰਜ਼
ਆਈਟੀਸੀ, ਭਾਰਤੀ ਏਅਰਟੈੱਲ, ਨੇਸਲੇ, ਟਾਟਾ ਸਟੀਲ,ਟਾਟਾ ਮੋਟਰਜ਼
ਟਾਪ ਗੇਨਰਜ਼
NTPC, ਟੈਕ ਮਹਿੰਦਰਾ, HCL ਟੈਕਨਾਲੋਜੀਜ਼, ਇਨਫੋਸਿਸ, ਬਜਾਜ ਫਿਨਸਰਵ, ਬਜਾਜ ਫਾਈਨਾਂਸ, ਵਿਪਰੋ, ਭਾਰਤੀ ਸਟੇਟ ਬੈਂਕ ਆਫ਼ ਇੰਡੀਆ
ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਸੀ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਸੀ।
ਇਹ ਵੀ ਪੜ੍ਹੋ : ਪਾਕਿਸਤਾਨ-ਚੀਨ ਅਤੇ ਅਫਗਾਨਿਸਤਾਨ ਅੱਤਵਾਦ ਦੇ ਮੁੱਦੇ 'ਤੇ ਆਰਥਿਕ ਸਹਿਯੋਗ ਵਧਾਉਣ 'ਤੇ ਹੋਏ ਸਹਿਮਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝ ਕਰੋ।