ਸ਼ੇਅਰ ਬਾਜ਼ਾਰ ਦੀ ਰਫ਼ਤਾਰ ਹੋਈ ਧੀਮੀ : ਬਜਟ ਤੋਂ ਪਹਿਲਾਂ 243 ਅੰਕ ਡਿੱਗਿਆ ਸੈਂਸੈਕਸ
Wednesday, Jan 31, 2024 - 11:00 AM (IST)
ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ. ਆਈ. ਆਈ.) ਦੀ ਵਿਕਰੀ ਕਾਰਨ ਬੁੱਧਵਾਰ ਨੂੰ ਘਰੇਲੂ ਬਾਜ਼ਾਰਾਂ ਨੇ ਕਮਜ਼ੋਰ ਸ਼ੁਰੂਆਤ ਕੀਤੀ ਪਰ ਬਾਅਦ 'ਚ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਦੀ ਖਰੀਦਦਾਰੀ ਕਾਰਨ ਵਾਪਸੀ ਕੀਤੀ। ਅੰਤਰਿਮ ਬਜਟ ਅਤੇ ਅਮਰੀਕੀ ਫੈਡਰਲ ਰਿਜ਼ਰਵ ਦੇ ਵਿਆਜ ਦਰਾਂ 'ਤੇ ਫ਼ੈਸਲੇ ਵਰਗੇ ਵੱਡੇ ਐਲਾਨਾਂ ਤੋਂ ਪਹਿਲਾਂ ਨਿਵੇਸ਼ਕ ਇਸ ਹਫ਼ਤੇ ਸਾਵਧਾਨ ਹਨ।
ਇਹ ਵੀ ਪੜ੍ਹੋ - Budget 2024 : 1 ਫਰਵਰੀ ਨੂੰ ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀਆਂ ਨੇ 3 ਵੱਡੀਆਂ ਖ਼ੁਸ਼ਖ਼ਬਰੀਆਂ!
ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 243.07 ਅੰਕ ਡਿੱਗ ਕੇ 70,896.83 ਅੰਕ 'ਤੇ ਆ ਗਿਆ। ਨਿਫਟੀ ਵੀ 73.25 ਅੰਕ ਫਿਸਲ ਕੇ 21,448.85 'ਤੇ ਪਹੁੰਚ ਗਿਆ। ਹਾਲਾਂਕਿ ਬਾਅਦ 'ਚ ਦੋਵਾਂ ਸੂਚਕਾਂਕ ਨੇ ਵਾਪਸੀ ਕੀਤੀ ਅਤੇ ਸਕਾਰਾਤਮਕ ਰੁਖ ਨਾਲ ਕਾਰੋਬਾਰ ਕਰਨਾ ਸ਼ੁਰੂ ਕੀਤਾ। ਸੈਂਸੈਕਸ 146.33 ਅੰਕ ਵਧ ਕੇ 71,286.23 'ਤੇ ਅਤੇ ਨਿਫਟੀ 58.25 ਅੰਕ ਵਧ ਕੇ 21,580.35 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਸੈਂਸੈਕਸ ਦੀਆਂ ਕੰਪਨੀਆਂ 'ਚ ਲਾਰਸਨ ਐਂਡ ਟੂਬਰੋ ਦੇ ਸ਼ੇਅਰਾਂ 'ਚ ਪੰਜ ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਟਾਈਟਨ, ਕੋਟਕ ਮਹਿੰਦਰਾ ਬੈਂਕ, ਆਈਸੀਆਈਸੀਆਈ ਬੈਂਕ, ਇੰਫੋਸਿਸ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ੇਅਰਾਂ ਨੂੰ ਵੀ ਨੁਕਸਾਨ ਹੋਇਆ।
ਇਹ ਵੀ ਪੜ੍ਹੋ - ਬਜਟ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, 62480 ਰੁਪਏ ਹੋਇਆ ਸੋਨਾ
ਇਸ ਤੋਂ ਇਲਾਵਾ ਟਾਟਾ ਮੋਟਰਜ਼, ਰਿਲਾਇੰਸ ਇੰਡਸਟਰੀਜ਼, ਟਾਟਾ ਸਟੀਲ ਅਤੇ ਬਜਾਜ ਫਿਨਸਰਵ ਦੇ ਸ਼ੇਅਰ ਵਧੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਗਿਰਾਵਟ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਜ਼ਿਆਦਾਤਰ ਨਕਾਰਾਤਮਕ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.45 ਫ਼ੀਸਦੀ ਘੱਟ ਕੇ 82.50 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,970.52 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8