ਵਿਦੇਸ਼ੀ ਫੰਡਾਂ ਦਾ ਪ੍ਰਵਾਹ ਜਾਰੀ ਰਹਿਣ ਕਾਰਨ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ

Wednesday, Jul 12, 2023 - 11:05 AM (IST)

ਵਿਦੇਸ਼ੀ ਫੰਡਾਂ ਦਾ ਪ੍ਰਵਾਹ ਜਾਰੀ ਰਹਿਣ ਕਾਰਨ ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ

ਮੁੰਬਈ (ਭਾਸ਼ਾ) - ਵਿਦੇਸ਼ੀ ਫੰਡਾਂ ਦਾ ਪ੍ਰਵਾਹ ਜਾਰੀ ਰਹਿਣ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਪ੍ਰਮੁੱਖ ਸ਼ੇਅਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਬੁੱਧਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਤੇਜ਼ੀ ਆਈ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 193.8 ਅੰਕ ਚੜ੍ਹ ਕੇ 65,811.64 'ਤੇ ਪਹੁੰਚ ਗਿਆ। ਦੂਜੇ ਪਾਸੇ NSE ਨਿਫਟੀ 68.3 ਅੰਕ ਚੜ੍ਹ ਕੇ 19,507.70 'ਤੇ ਬੰਦ ਹੋਇਆ। 

ਇਹ ਵੀ ਪੜ੍ਹੋ : ਟਾਟਾ ਗਰੁੱਪ ਬਣ ਸਕਦਾ ਹੈ ਪਹਿਲਾ ਭਾਰਤੀ ਐਪਲ ਆਈਫੋਨ ਨਿਰਮਾਤਾ, ਅਗਸਤ ’ਚ ਹੋ ਸਕਦੀ ਹੈ ਡੀਲ

ਸੈਂਸੈਕਸ ਦੇ ਸ਼ੇਅਰਾਂ ਵਿੱਚ ਰਿਲਾਇੰਸ ਇੰਡਸਟਰੀਜ਼, ਟਾਈਟਨ, ਬਜਾਜ ਫਾਈਨਾਂਸ, ਕੋਟਕ ਮਹਿੰਦਰਾ ਬੈਂਕ, ਐੱਨ.ਟੀ.ਪੀ.ਸੀ., ਆਈ.ਟੀ.ਸੀ. ਅਤੇ ਐੱਸ.ਬੀ.ਆਈ ਵਿੱਚ ਕਾਫ਼ੀ ਵਾਧਾ ਹੋਇਆ। ਦੂਜੇ ਪਾਸੇ ਇੰਡਸਇੰਡ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਅਲਟਰਾਟੈੱਕ ਸੀਮੈਂਟ, ਐਚਸੀਐਲ ਟੈਕਨਾਲੋਜੀਜ਼, ਇੰਫੋਸਿਸ ਅਤੇ ਏਸ਼ੀਅਨ ਪੇਂਟਸ ਲਾਲ ਰੰਗ ਵਿੱਚ ਕਾਰੋਬਾਰ ਕਰ ਰਹੇ ਸਨ। 

ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ

ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 1,197.38 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.18 ਫ਼ੀਸਦੀ ਵਧ ਕੇ 79.54 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੈਂਸੈਕਸ 273.67 ਅੰਕ ਜਾਂ 0.42 ਫ਼ੀਸਦੀ ਵਧ ਕੇ 65,617.84 'ਤੇ ਬੰਦ ਹੋਇਆ, ਜਦੋਂ ਕਿ ਨਿਫਟੀ 83.50 ਅੰਕ ਜਾਂ 0.43 ਫ਼ੀਸਦੀ ਚੜ੍ਹ ਕੇ 19,439.40 'ਤੇ ਬੰਦ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News