ਸ਼ੇਅਰ ਬਾਜ਼ਾਰ ਫਿਰ ਲਾਲ ਨਿਸ਼ਾਨ ''ਤੇ ਪੁੱਜਾ, ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 158 ਅੰਕ ਟੁੱਟਿਆ

Wednesday, Aug 09, 2023 - 10:53 AM (IST)

ਸ਼ੇਅਰ ਬਾਜ਼ਾਰ ਫਿਰ ਲਾਲ ਨਿਸ਼ਾਨ ''ਤੇ ਪੁੱਜਾ, ਸ਼ੁਰੂਆਤੀ ਕਾਰੋਬਾਰ ''ਚ ਸੈਂਸੈਕਸ 158 ਅੰਕ ਟੁੱਟਿਆ

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਗਿਰਾਵਟ ਦੇ ਨਾਲ ਖੁੱਲ੍ਹੇ। ਕਾਰੋਬਾਰੀਆਂ ਨੂੰ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਦੇ ਨਤੀਜੇ ਅਤੇ ਅਮਰੀਕੀ ਮਹਿੰਗਾਈ ਅੰਕੜਿਆਂ ਦੀ ਉਡੀਕ ਕਰ ਰਹੇ ਹਨ। ਮੁਦਰਾ ਨੀਤੀ ਕਮੇਟੀ ਦੀ ਬੈਠਕ ਦੇ ਨਤੀਜਿਆਂ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 158.2 ਅੰਕ ਡਿੱਗ ਕੇ 65,688.30 'ਤੇ ਖੁੱਲ੍ਹਿਆ। NSE ਨਿਫਟੀ 30.75 ਅੰਕਾਂ ਦੇ ਨੁਕਸਾਨ ਨਾਲ 19,540.10 'ਤੇ ਕਾਰੋਬਾਰ ਕਰ ਰਿਹਾ ਸੀ।

ਸੈਂਸੈਕਸ ਦੇ ਸ਼ੇਅਰਾਂ ਵਿੱਚ ਆਈਸੀਆਈਸੀਆਈ ਬੈਂਕ, ਮਾਰੂਤੀ, ਐੱਚਸੀਐੱਲ ਟੈਕ, ਹਿੰਦੁਸਤਾਨ ਯੂਨੀਲੀਵਰ, ਵਿਪਰੋ, ਟੀਸੀਐੱਸ, ਰਿਲਾਇੰਸ ਇੰਡਸਟਰੀਜ਼ ਅਤੇ ਇੰਡਸਇੰਡ ਬੈਂਕ ਸੈਂਸੈਕਸ ਪੈਕ ਵਿੱਚ ਘਾਟੇ ਵਿੱਚ ਸਨ। ਦੂਜੇ ਪਾਸੇ ਮਹਿੰਦਰਾ ਐਂਡ ਮਹਿੰਦਰਾ, ਜੇਐੱਸਡਬਲਯੂ ਸਟੀਲ, ਟਾਈਟਨ, ਭਾਰਤੀ ਏਅਰਟੈੱਲ, ਟਾਟਾ ਮੋਟਰਜ਼ ਅਤੇ ਟੇਕ ਮਹਿੰਦਰਾ ਦੇ ਸ਼ੇਅਰ ਲਾਭ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਗਿਰਾਵਟ 'ਚ ਰਿਹਾ। ਜਦਕਿ ਦੱਖਣੀ ਕੋਰੀਆ ਦੀ ਕੋਸਪੀ ਮੁਨਾਫੇ 'ਚ ਰਹੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.22 ਫ਼ੀਸਦੀ ਦੀ ਗਿਰਾਵਟ ਨਾਲ 85.98 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।


author

rajwinder kaur

Content Editor

Related News