ਸ਼ੇਅਰ ਬਾਜ਼ਾਰ : ਸੈਂਸੈਕਸ 'ਚ 300 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ, ਨਿਫਟੀ 24,832 ਦੇ ਪੱਧਰ 'ਤੇ

Thursday, Oct 17, 2024 - 10:15 AM (IST)

ਮੁੰਬਈ - ਅੱਜ ਯਾਨੀ ਕਿ 17 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ 313.46 ਅੰਕ ਭਾਵ 0.38 ਫ਼ੀਸਦੀ ਦੇ ਵਾਧੇ ਨਾਲ 81,187.90 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਸੈਂਸੈਕਸ ਦੇ 8 ਸਟਾਕ ਵਾਧੇ ਨਾਲ ਅਤੇ 22 ਸਟਾਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। 

PunjabKesari
ਦੁਜੇ ਪਾਸੇ ਨਿਫਟੀ 'ਚ ਵੀ 138.90 ਭਾਵ 0.56 ਫ਼ੀਸਦੀ ਦੀ ਗਿਰਾਵਟ ਨਾਲ 24,832.40 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਦੇ 11 ਸਟਾਕ ਵਾਧੇ ਨਾਲ ਅਤੇ 39 ਸਟਾਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ।

PunjabKesari

ਅੱਜ ਆਈਟੀ, ਆਟੋ ਅਤੇ ਐਨਰਜੀ ਸ਼ੇਅਰਾਂ 'ਚ ਜ਼ਿਆਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿ ਐਫਐਮਸੀਜੀ ਅਤੇ ਬੈਂਕਿੰਗ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ ਦੇ 30 ਸ਼ੇਅਰਾਂ 'ਚੋਂ 19 'ਚ ਵਾਧਾ ਅਤੇ 11 'ਚ ਗਿਰਾਵਟ ਦਿਖਾਈ ਦੇ ਰਹੀ ਹੈ।

ਏਸ਼ੀਆਈ ਬਾਜ਼ਾਰ 'ਚ ਮਿਸ਼ਰਤ ਕਾਰੋਬਾਰ

ਏਸ਼ੀਆਈ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹਾਂਗਕਾਂਗ ਦਾ ਹੈਂਗ ਸੇਂਗ ਇੰਡੈਕਸ 0.36% ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.07% ਵੱਧ ਕੇ ਕਾਰੋਬਾਰ ਕਰ ਰਿਹਾ ਹੈ।
16 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ 0.79% ਵਧ ਕੇ 43,077 'ਤੇ ਅਤੇ ਨੈਸਡੈਕ 0.28% ਵਧ ਕੇ 18,367 'ਤੇ ਬੰਦ ਹੋਇਆ। SP 500 ਵੀ 0.47% ਵਧਿਆ।
NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 16 ਅਕਤੂਬਰ ਨੂੰ 3,435 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 2,256 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Hyundai India ਦੇ IPO ਦਾ ਅੱਜ ਆਖਰੀ ਦਿਨ 

Hyundai India ਦੇ IPO ਦਾ ਅੱਜ ਆਖਰੀ ਦਿਨ ਹੈ। ਕੰਪਨੀ ਦੇ ਸ਼ੇਅਰ 22 ਅਕਤੂਬਰ ਨੂੰ ਬਾਜ਼ਾਰ 'ਚ ਲਿਸਟ ਕੀਤੇ ਜਾਣਗੇ। ਕੰਪਨੀ ਨੇ ਇਸ ਦੀ ਕੀਮਤ ਬੈਂਡ 1,865-1,960 ਰੁਪਏ ਤੈਅ ਕੀਤੀ ਹੈ। ਇਸ ਦੇ ਲਈ ਘੱਟੋ-ਘੱਟ 13,720 ਰੁਪਏ ਦੀ ਬੋਲੀ ਲਗਾਉਣੀ ਪਵੇਗੀ।
ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ

ਇਸ ਤੋਂ ਪਹਿਲਾਂ ਕੱਲ ਯਾਨੀ 16 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 318 ਅੰਕਾਂ ਦੀ ਗਿਰਾਵਟ ਨਾਲ 81,501 'ਤੇ ਬੰਦ ਹੋਇਆ। ਨਿਫਟੀ ਵੀ 86 ਅੰਕ ਡਿੱਗ ਕੇ 24,971 'ਤੇ ਬੰਦ ਹੋਇਆ।


Harinder Kaur

Content Editor

Related News