ਸ਼ੇਅਰ ਬਾਜ਼ਾਰ : ਸੈਂਸੈਕਸ 310 ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ, ਨਿਫਟੀ ਵੀ ਡਿੱਗਾ

03/22/2021 9:44:31 AM

ਮੁੰਬਈ - ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਵ ਅੱਜ ਸੋਮਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ 'ਤੇ ਖੁੱਲ੍ਹਿਆ ਹੈ। ਬੰਬਈ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ 310.04 ਅੰਕ ਭਾਲ 0.62 ਫ਼ੀਸਦ ਦੀ ਗਿਰਾਵਟ ਨਾਲ 49,548.20 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 70.30 ਅੰਕ ਭਾਵ 0.48 ਫੀਸਦੀ ਦੀ ਗਿਰਾਵਟ ਨਾਲ 14,673.70 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ ਵਿਚ 774 ਸ਼ੇਅਰ ਤੇਜ਼ੀ ਨਾਲ ਕਾਰੋਬਾਰ ਕਰਦੇ ਨਜ਼ਰ ਆਏ ਇਸ ਦੇ ਨਾਲ ਹੀ 687 ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। 88 ਸ਼ੇਅਰਾਂ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਹੋਈ।

ਟਾਪ ਗੇਨਰਜ਼

ਡਾ. ਰੈਡੀਜ਼, ਸਨ ਫਾਰਮਾ, ਟੈਕ ਮਹਿੰਦਰਾ, ਹਿੰਦੁਸਤਾਨ ਯੂਨੀਲੀਵਰ, ਐਨ.ਟੀ.ਪੀ.ਸੀ., ਆਈ.ਟੀ.ਸੀ., ਏਸ਼ੀਅਨ ਪੇਂਟਸ, ਮਾਰੂਤੀ

ਟਾਪ ਲੂਜ਼ਰਜ਼

ਕੋਟਕ ਬੈਂਕ, ਟੀ.ਸੀ.ਐੱਸ., ਐਕਸਿਸ ਬੈਂਕ, ਬਜਾਜ ਫਿਨਸਰਵ, ਐਮ.ਐਂਡ.ਐਮ., ਐਕਸਿਸ ਬੈਂਕ

ਟਾਪ 8 ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 1.38 ਲੱਖ ਕਰੋੜ ਰੁਪਏ ਘਟਿਆ

ਸੈਂਸੈਕਸ ਦੀਆਂ ਟਾਪ 10 ਵਿਚੋਂ 8 ਕੰਪਨੀਆਂ ਦੇ ਬਾਜ਼ਾਰ ਪੂੰਜੀਕਰਣ (ਮਾਰਕੀਟ ਕੈਪ) ਵਿਚ ਬੀਤੇ ਹਫਤੇ 1,38,976.88 ਕਰੋੜ ਰੁਪਏ ਦੀ ਕਮੀ ਆਈ। ਸਭ ਤੋਂ ਵੱਧ ਨੁਕਸਾਨ ਰਿਲਾਇੰਸ ਇੰਡਸਟ੍ਰੀਜ਼ ਤੇ ਐੱਚ. ਡੀ. ਐੱਫ. ਸੀ. ਬੈਂਕ ਨੂੰ ਹੋਇਆ। ਬੀਤੇ ਹਫਤੇ ਬੀ. ਐੱਸ. ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 933.84 ਅੰਕ ਟੁੱਟ ਗਿਆ।

ਟਾਪ 10 ਕੰਪਨੀਆਂ ਵਿਚ ਸਿਰਫ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਅਤੇ ਹਿੰਦੁਸਤਾਨ ਯੂਨੀਲੀਵਰ ਦੇ ਬਾਜ਼ਾਰ ਪੂੰਜੀਕਰਣ ਵਿਚ ਵਾਧਾ ਹੋਇਆ।


Harinder Kaur

Content Editor

Related News