ਸ਼ੇਅਰ ਬਾਜ਼ਾਰ : ਸੈਂਸੈਕਸ ''ਚ 370 ਅੰਕਾਂ ਦਾ ਵਾਧਾ, ਨਿਫਟੀ ਵੀ 130 ਅੰਕ ਚੜ੍ਹਿਆ
Friday, Jan 31, 2025 - 11:30 AM (IST)
ਮੁੰਬਈ — ਅੱਜ ਯਾਨੀ ਬਜਟ ਤੋਂ ਇਕ ਦਿਨ ਪਹਿਲਾਂ 31 ਜਨਵਰੀ ਨੂੰ ਸੈਂਸੈਕਸ 370 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 77,130 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਵੀ 130 ਅੰਕ ਚੜ੍ਹ ਕੇ 23,380 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 19 ਉੱਪਰ ਅਤੇ 12 ਹੇਠਾਂ ਕਾਰੋਬਾਰ ਕਰ ਰਹੇ ਹਨ। ਨਿਫਟੀ ਦੇ 50 ਸਟਾਕਾਂ 'ਚੋਂ 35 ਵਧ ਰਹੇ ਹਨ ਅਤੇ 16 ਡਿੱਗ ਰਹੇ ਹਨ। NSE ਸੈਕਟਰਲ ਇੰਡੈਕਸ ਵਿੱਚ, ਕੰਜ਼ਿਊਮਰ ਡਿਊਰੇਬਲਸ ਸੈਕਟਰ 1.25% ਦੇ ਵਾਧੇ ਨਾਲ ਸਭ ਤੋਂ ਵੱਧ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ : ਸੂਬਿਆਂ ਤੋਂ ਵਾਪਸ ਮੰਗਵਾਏ ਗਏ Lay's Chips, ਖਾਣ ਨਾਲ ਹੋ ਸਕਦੀ ਹੈ ਗੰਭੀਰ ਬੀਮਾਰੀ
ਏਸ਼ੀਆਈ ਬਾਜ਼ਾਰ 'ਚ ਮਿਸ਼ਰਤ ਕਾਰੋਬਾਰ
ਏਸ਼ੀਆਈ ਬਾਜ਼ਾਰ 'ਚ ਜਾਪਾਨ ਦੇ ਨਿੱਕੇਈ 'ਚ 0.067 ਫੀਸਦੀ ਦਾ ਵਾਧਾ ਅਤੇ ਕੋਰੀਆ ਦੇ ਕੋਸਪੀ 'ਚ 1.49 ਫੀਸਦੀ ਦੀ ਗਿਰਾਵਟ ਹੈ। ਉਥੇ ਹੀ ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ 0.062% ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ।
ਐਨਐਸਈ ਦੇ ਅੰਕੜਿਆਂ ਅਨੁਸਾਰ 30 ਜਨਵਰੀ ਨੂੰ ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 4,582.95 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਦੌਰਾਨ ਘਰੇਲੂ ਨਿਵੇਸ਼ਕਾਂ (DIIs) ਨੇ 2,165.89 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
30 ਜਨਵਰੀ ਨੂੰ ਅਮਰੀਕਾ ਦਾ ਡਾਓ ਜੋਂਸ 0.38 ਫੀਸਦੀ ਦੇ ਵਾਧੇ ਨਾਲ 44,882 'ਤੇ ਬੰਦ ਹੋਇਆ। S&P 500 ਇੰਡੈਕਸ 0.53% ਵਧ ਕੇ 6,071 'ਤੇ ਬੰਦ ਹੋਇਆ। ਨੈਸਡੈਕ ਇੰਡੈਕਸ 0.25% ਵਧਿਆ ਹੈ।
ਇਹ ਵੀ ਪੜ੍ਹੋ : Insta-YouTube 'ਤੇ ਹੁਣ ਗਿਆਨ ਦੇਣਾ ਪਵੇਗਾ ਭਾਰੀ, SEBI ਦਾ influencers ਨੂੰ ਵੱਡਾ ਝਟਕਾ
ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ
ਇਸ ਤੋਂ ਪਹਿਲਾਂ ਕੱਲ੍ਹ ਯਾਨੀ 30 ਜਨਵਰੀ ਨੂੰ ਸੈਂਸੈਕਸ 226 ਅੰਕਾਂ ਦੇ ਵਾਧੇ ਨਾਲ 76,759 'ਤੇ ਬੰਦ ਹੋਇਆ ਸੀ। ਨਿਫਟੀ ਵੀ 86 ਅੰਕ ਵਧ ਕੇ 23,249 ਦੇ ਪੱਧਰ 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : Good News! ਹਵਾਈ ਯਾਤਰੀਆਂ ਲਈ ਵੱਡੀ ਰਾਹਤ, ਪ੍ਰਯਾਗਰਾਜ ਰੂਟ 'ਤੇ INDIGO ਨੇ ਘਟਾਏ ਨੇ ਟਿਕਟਾਂ ਦੇ ਭਾਅ
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 18 'ਚ ਤੇਜ਼ੀ ਅਤੇ 12 'ਚ ਗਿਰਾਵਟ ਦਰਜ ਕੀਤੀ ਗਈ। ਪਾਵਰ ਅਤੇ ਐੱਫਐੱਮਸੀਜੀ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲਿਆ। ਆਈਟੀ ਅਤੇ ਆਟੋ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਹਵਾਈ ਯਾਤਰਾ ਦੇ ਬਦਲੇ ਨਿਯਮ! 20 ਕਿਲੋਗ੍ਰਾਮ ਦੀ ਬਜਾਏ, ਹੁਣ ਇੰਨੇ ਕਿਲੋ ਹੋਈ ਚੈੱਕ-ਇਨ ਬੈਗਜ ਸੀਮਾ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8