ਸ਼ੇਅਰ ਬਾਜ਼ਾਰ : ਸੈਂਸੈਕਸ, ਨਿਫਟੀ ਨੇ ਸਕਾਰਾਤਮਕ ਨੋਟ ''ਤੇ ਸ਼ੁਰੂ ਕੀਤਾ ਕਾਰੋਬਾਰ
Wednesday, Jan 22, 2025 - 10:51 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਵਿਚ ਮਿਲੀ-ਜੁਲੀ ਭਾਵਨਾ ਦੇ ਵਿਚਕਾਰ ਬੁੱਧਵਾਰ ਨੂੰ ਸੈਂਸੈਕਸ ਅਤੇ ਨਿਫਟੀ ਨੇ ਸਕਾਰਾਤਮਕ ਨੋਟ 'ਤੇ ਕਾਰੋਬਾਰ ਸ਼ੁਰੂ ਕੀਤਾ। BSE ਸੈਂਸੈਕਸ 366.49 ਅੰਕ ਜਾਂ 0.48 ਫੀਸਦੀ ਵਧ ਕੇ 76,204.85 'ਤੇ ਪਹੁੰਚ ਗਿਆ। NSE ਨਿਫਟੀ 80.60 ਅੰਕ ਜਾਂ 0.35 ਫੀਸਦੀ ਵਧ ਕੇ 23,105.25 'ਤੇ ਰਿਹਾ। ਸੈਂਸੈਕਸ 'ਚ ਸੂਚੀਬੱਧ 30 ਕੰਪਨੀਆਂ 'ਚ ਇੰਫੋਸਿਸ, ਸਨ ਫਾਰਮਾਸਿਊਟੀਕਲ, ਟਾਟਾ ਕੰਸਲਟੈਂਸੀ ਸਰਵਿਸਿਜ਼, ਆਈ.ਟੀ.ਸੀ., ਆਈ.ਸੀ.ਆਈ.ਸੀ.ਆਈ. ਬੈਂਕ, ਟਾਈਟਨ, ਟੈਕ ਮਹਿੰਦਰਾ, ਐਚਡੀਐਫਸੀ ਬੈਂਕ, ਭਾਰਤੀ ਏਅਰਟੈੱਲ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਵਧੇ।
ਜ਼ੋਮੈਟੋ, ਟਾਟਾ ਮੋਟਰਜ਼, ਪਾਵਰਗ੍ਰਿਡ, ਇੰਡਸਇੰਡ ਬੈਂਕ, ਸਟੇਟ ਬੈਂਕ ਆਫ ਇੰਡੀਆ, ਟਾਟਾ ਸਟੀਲ ਅਤੇ ਅਡਾਨੀ ਪੋਰਟਸ ਦੇ ਸ਼ੇਅਰ ਸਭ ਤੋਂ ਵੱਧ ਡਿੱਗੇ।
ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ।
ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.06 ਫੀਸਦੀ ਵਧ ਕੇ 79.34 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਮੰਗਲਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 5,920.28 ਕਰੋੜ ਰੁਪਏ ਦੇ ਸ਼ੇਅਰ ਵੇਚੇ।