ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਸ਼ੇਅਰ ਬਾਜ਼ਾਰ ''ਚ ਗਿਰਾਵਟ
Friday, Oct 20, 2023 - 11:05 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਖ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸ਼ੁੱਕਰਵਾਰ ਨੂੰ ਘਰੇਲੂ ਬਾਜ਼ਾਰਾਂ 'ਚ ਗਿਰਾਵਟ ਜਾਰੀ ਰਹੀ। BSE ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 320.63 ਅੰਕ ਡਿੱਗ ਕੇ 65,308.61 'ਤੇ ਖੁੱਲ੍ਹਿਆ। ਨਿਫਟੀ 106 ਅੰਕ ਡਿੱਗ ਕੇ 19,518.70 'ਤੇ ਆ ਗਿਆ। ਐੱਚਸੀਐੱਲ ਟੈਕਨਾਲੋਜੀਜ਼, ਆਈਟੀਸੀ, ਪਾਵਰ ਗਰਿੱਡ, ਬਜਾਜ ਫਾਈਨਾਂਸ, ਅਲਟਰਾਟੈਕ ਸੀਮੈਂਟ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ - ਸਿੰਗਾਪੁਰ ਤੋਂ ਬੈਂਗਲੁਰੂ ਲਈ ਉੱਡੀ ਇੰਡੀਗੋ ਫਲਾਈਟ ਨੂੰ ਆਸਮਾਨ ਤੋਂ ਮੁੜ ਪਰਤਣਾ ਪਿਆ ਵਾਪਸ, ਜਾਣੋ ਵਜ੍ਹਾ
ਇਸ ਦੇ ਨਾਲ ਹੀ ਨੈਸਲੇ, ਟਾਟਾ ਮੋਟਰਜ਼, ਕੋਟਕ ਮਹਿੰਦਰਾ ਬੈਂਕ ਅਤੇ ਇੰਡਸਇੰਡ ਬੈਂਕ ਦੇ ਸ਼ੇਅਰ ਵਧੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗਕਾਂਗ ਦਾ ਹੈਂਗ ਸੇਂਗ 'ਚ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵੀ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.90 ਫ਼ੀਸਦੀ ਵਧ ਕੇ 93.21 ਡਾਲਰ ਪ੍ਰਤੀ ਬੈਰਲ ਹੋ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,093.47 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8