RBI ਦੀ ਮੁਦਰਾ ਸਮੀਖਿਆ ਬੈਠਕ ਦੇ ਨਤੀਜਿਆਂ ਤੋਂ ਪਹਿਲਾਂ ਮਜ਼ਬੂਤ ਹੋ ਕੇ ਖੁੱਲ੍ਹਿਆ ਸ਼ੇਅਰ ਬਾਜ਼ਾਰ
Thursday, Jun 08, 2023 - 10:53 AM (IST)
ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਸਮੀਖਿਆ ਬੈਠਕ ਦੇ ਨਤੀਜਿਆਂ ਤੋਂ ਪਹਿਲਾਂ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਵਾਧੇ ਦੇ ਨਾਲ ਖੁੱਲ੍ਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 85.64 ਅੰਕ ਵਧ ਕੇ 63,228.60 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 25.55 ਅੰਕਾਂ ਦੇ ਵਾਧੇ ਨਾਲ 18,751.95 'ਤੇ ਰਿਹਾ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਐੱਨਟੀਪੀਸੀ, ਪਾਵਰ ਗਰਿੱਡ, ਟਾਟਾ ਮੋਟਰਜ਼, ਟਾਟਾ ਸਟੀਲ, ਏਸ਼ੀਅਨ ਪੇਂਟਸ, ਐੱਲਐਂਡਟੀ, ਇੰਡਸਇੰਡ ਬੈਂਕ ਅਤੇ ਅਲਟਰਾਟੈੱਕ ਸੀਮੈਂਟ ਦੇ ਸ਼ੇਅਰ ਲਾਭ ਵਿੱਚ ਸਨ।
ਦੂਜੇ ਪਾਸੇ ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਐੱਚਸੀਐੱਲ ਟੈਕ, ਵਿਪਰੋ, ਟੈਕ ਮਹਿੰਦਰਾ ਅਤੇ ਟੀਸੀਐੱਸ ਦੇ ਸ਼ੇਅਰ ਲਾਲ ਨਿਸ਼ਾਨ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗਸੇਂਗ ਅਤੇ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ।