ਸਕਾਰਾਤਮਕ ਗਲੋਬਲ ਰੁਝਾਨਾਂ ਦੇ ਵਿਚਕਾਰ ਸ਼ੁਰੂਆਤੀ ਵਪਾਰ ''ਚ ਸਟਾਕ ਬਾਜ਼ਾਰਾਂ ''ਚ ਆਈ ਤੇਜ਼ੀ
Monday, Jun 05, 2023 - 10:34 AM (IST)
ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਦੇ ਵਿਚਕਾਰ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਆਈ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 367.98 ਅੰਕ ਚੜ੍ਹ ਕੇ 62,915.09 ਅੰਕਾਂ 'ਤੇ ਪਹੁੰਚ ਗਿਆ। NSE ਨਿਫਟੀ 75.35 ਅੰਕ ਚੜ੍ਹ ਕੇ 18,609.50 'ਤੇ ਸੀ। ਸੈਂਸੈਕਸ ਦੇ ਸ਼ੇਅਰਾਂ ਵਿੱਚ ਐਕਸਿਸ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਆਈਸੀਆਈਸੀਆਈ ਬੈਂਕ, ਪਾਵਰ ਗਰਿੱਡ, ਟਾਟਾ ਮੋਟਰਜ਼, ਸਨ ਫਾਰਮਾ, ਲਾਰਸਨ ਐਂਡ ਟੂਬਰੋ, ਆਈਟੀਸੀ, ਅਲਟਰਾਟੈਕ ਸੀਮੈਂਟ ਅਤੇ ਐਨਟੀਪੀਸੀ ਸੈਂਸੈਕਸ ਪੈਕ ਵਿੱਚ ਪ੍ਰਮੁੱਖ ਲਾਭਕਾਰੀ ਸਨ।
ਇਹ ਵੀ ਪੜ੍ਹੋ : ਜ਼ਮੀਨੀ ਪੱਧਰ 'ਤੇ ਘੱਟ ਹੋਈ ਮਹਿੰਗਾਈ, ਟਮਾਟਰ 50 ਫ਼ੀਸਦੀ ਹੋਏ ਸਸਤੇ
ਦੂਜੇ ਪਾਸੇ ਟੈੱਕ ਮਹਿੰਦਰਾ, ਏਸ਼ੀਅਨ ਪੇਂਟਸ, ਹਿੰਦੁਸਤਾਨ ਯੂਨੀਲੀਵਰ ਅਤੇ ਇੰਡਸਇੰਡ ਬੈਂਕ ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.17 ਫ਼ੀਸਦੀ ਵਧ ਕੇ 77.02 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫਆਈਆਈ) ਨੇ ਸ਼ੁੱਕਰਵਾਰ ਨੂੰ 658.88 ਕਰੋੜ ਰੁਪਏ ਦੇ ਸ਼ੇਅਰ ਵੇਚੇ।