ਮਜ਼ਬੂਤ ਗਲੋਬਲ ਰੁਝਾਨਾਂ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ''ਚ ਸ਼ੇਅਰ ਬਾਜ਼ਾਰ ''ਚ ਆਈ ਤੇਜ਼ੀ
Tuesday, Apr 23, 2024 - 11:26 AM (IST)
ਨਵੀਂ ਦਿੱਲੀ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਜ਼ਬੂਤ ਰੁਝਾਨ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਨੇ ਲਗਾਤਾਰ ਤੀਜੇ ਦਿਨ ਵਾਧਾ ਜਾਰੀ ਰੱਖਿਆ। ਇਸ ਦੌਰਾਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 411.27 ਅੰਕ ਵਧ ਕੇ 74,059.89 'ਤੇ ਪਹੁੰਚ ਗਿਆ। NSE ਨਿਫਟੀ 111.15 ਅੰਕ ਚੜ੍ਹ ਕੇ 22,447.55 'ਤੇ ਬੰਦ ਹੋਇਆ। ਸੈਂਸੈਕਸ ਸਟਾਕਾਂ ਵਿੱਚ, ਭਾਰਤੀ ਏਅਰਟੈੱਲ, ਟਾਈਟਨ, ਐੱਚਸੀਐੱਲ ਟੈਕਨਾਲੋਜੀਜ਼, ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਿਨਸਰਵ ਅਤੇ ਟਾਟਾ ਮੋਟਰਜ਼ ਨੇ ਮਹੱਤਵਪੂਰਨ ਲਾਭ ਲਿਆ। ਪਾਵਰ ਗਰਿੱਡ, ਲਾਰਸਨ ਐਂਡ ਟੂਬਰੋ, ਜੇਐੱਸਡਬਲਯੂ ਸਟੀਲ ਅਤੇ ਐਕਸਿਸ ਬੈਂਕ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਸਨ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.38 ਫ਼ੀਸਦੀ ਵਧ ਕੇ 87.33 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 2,915.23 ਕਰੋੜ ਰੁਪਏ ਦੇ ਸ਼ੇਅਰ ਵੇਚੇ।