ਏਸ਼ੀਆਈ ਬਾਜ਼ਾਰਾਂ ''ਚ ਗਿਰਾਵਟ, ਹੈਂਗ ਸੇਂਗ 230 ਅੰਕ ਟੁੱਟਾ
Thursday, Mar 15, 2018 - 08:16 AM (IST)
ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 166 ਅੰਕ ਯਾਨੀ 0.75 ਫੀਸਦੀ ਦੀ ਗਿਰਾਵਟ ਨਾਲ 21,611 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 230 ਅੰਕ ਯਾਨੀ 0.75 ਫੀਸਦੀ ਡਿੱਗ ਕੇ 31,205 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ ਐੱਸ. ਜੀ. ਐਕਸ. ਨਿਫਟੀ 54 ਅੰਕ ਯਾਨੀ 0.5 ਫੀਸਦੀ ਦੀ ਕਮਜ਼ੋਰੀ ਨਾਲ 10,376 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.4 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ 'ਚ 0.8 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਤਾਇਵਾਨ ਇੰਡੈਕਸ 17.3 ਅੰਕ ਯਾਨੀ 0.15 ਫੀਸਦੀ ਡਿੱਗ ਕੇ 11,021.5 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਸ਼ੰਘਾਈ ਕੰਪੋਜਿਟ 'ਚ ਕਰੀਬ 0.5 ਫੀਸਦੀ ਦੀ ਕਮਜ਼ੋਰੀ ਦਿਸ ਰਹੀ ਹੈ।
