ਏਸ਼ੀਆਈ ਬਾਜ਼ਾਰ ਮਿਲੇ-ਜੁਲੇ, SGX ਨਿਫਟੀ ਹਲਕੀ ਬੜ੍ਹਤ 'ਚ

06/24/2019 7:51:50 AM

ਨਵੀਂ ਦਿੱਲੀ— ਸ਼ੁੱਕਰਵਾਰ ਅਮਰੀਕੀ ਬਾਜ਼ਾਰਾਂ 'ਚ ਗਿਰਾਵਟ ਮਗਰੋਂ ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਮਿਲੇ-ਜੁਲੇ ਦੇਖਣ ਨੂੰ ਮਿਲੇ ਹਨ। ਈਰਾਨ-ਅਮਰੀਕਾ ਵਿਚਕਾਰ ਵਧੇ ਤਣਾਅ ਤੇ ਟਰੰਪ ਅਤੇ ਸ਼ੀ ਜਿਨਫਿੰਗ ਵਿਚਕਾਰ ਇਸ ਹਫਤੇ ਜੀ-20 ਸੰਮੇਲਨ 'ਚ ਹੋਣ ਵਾਲੀ ਬੈਠਕ ਦੇ ਮੱਦੇਨਜ਼ਰ ਨਿਵੇਸ਼ਕ ਸਾਵਧਾਨੀ ਵਰਤ ਰਹੇ ਹਨ।

ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਲਾਲ ਨਿਸ਼ਾਨ 'ਚ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ ਅਤੇ ਜਪਾਨ ਦਾ ਨਿੱਕੇਈ ਹਲਕੀ ਤੇਜ਼ੀ ਨਾਲ ਹਰੇ ਨਿਸ਼ਾਨ 'ਤੇ ਹਨ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ ਡਿੱਗਾ ਹੈ।

 

 

ਬਾਜ਼ਾਰਾਂ 'ਤੇ ਨਜ਼ਰ ਮਾਰੀਏ ਤਾਂ ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜਿਟ 0.01 ਫੀਸਦੀ ਦੀ ਗਿਰਾਵਟ ਨਾਲ 3,001 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਇਲਾਵਾ ਐੱਸ. ਜੀ. ਐਕਸ. ਨਿਫਟੀ 10 ਅੰਕ ਯਾਨੀ 0.09 ਫੀਸਦੀ ਦੀ ਤੇਜ਼ੀ ਨਾਲ 11,762 'ਤੇ ਕਾਰੋਬਾਰ ਕਰ ਰਿਹਾ ਹੈ।
ਜਪਾਨ ਦਾ ਨਿੱਕੇਈ 18 ਅੰਕ ਯਾਨੀ 0.09 ਫੀਸਦੀ ਦੀ ਹਲਕੀ ਬੜ੍ਹਤ ਨਾਲ 21,277 ਦੇ ਪੱਧਰ 'ਤੇ ਹੈ। ਹਾਂਗਕਾਂਗ ਦਾ ਹੈਂਗ ਸੈਂਗ 30 ਅੰਕ ਦੀ ਤੇਜ਼ੀ ਨਾਲ 28,504 'ਤੇ ਕਾਰੋਬਾਰ ਕਰ ਰਿਹਾ ਹੈ। ਦੱਖਣੀ ਕੋਰੀਆ ਦੇ ਇੰਡੈਕਸ ਕੋਸਪੀ 'ਚ 0.2 ਫੀਸਦੀ ਦੀ ਹਲਕੀ ਤੇਜ਼ੀ ਹੈ, ਇਹ 2,130 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.4 ਅੰਕ ਦੀ ਗਿਰਾਵਟ ਨਾਲ 3,307 'ਤੇ ਕਾਰੋਬਾਰ ਕਰ ਰਿਹਾ ਹੈ।


Related News