ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਾਲ ਸੁਸਤ

12/02/2019 11:03:01 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 1.76 ਫੀਸਦੀ ਦੀ ਤੇਜ਼ੀ ਨਾਲ 56.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ 'ਚ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 1.36 ਫੀਸਦੀ ਦੀ ਤੇਜ਼ੀ ਨਾਲ 61 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਇਸ ਦੇ ਨਾਲ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.46 ਫੀਸਦੀ ਦੀ ਕਮਜ਼ੋਰੀ ਦੇ ਨਾਲ 1465.90 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.50 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।