ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਾਲ ਸੁਸਤ

12/30/2019 10:16:45 AM

 

ਨਵੀਂ ਦਿੱਲੀ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.02 ਫੀਸਦੀ ਦੀ ਤੇਜ਼ੀ ਨਾਲ 61.73 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਕਰੂਡ 'ਚ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 0.16 ਫੀਸਦੀ ਦੀ ਤੇਜ਼ੀ ਨਾਲ 68 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.01 ਫੀਸਦੀ ਦੀ ਕਮਜ਼ੋਰੀ ਦੇ ਨਾਲ 1518.00 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.07 ਫੀਸਦੀ ਦੇ ਵਾਧੇ ਨਾਲ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News