ਏਸ਼ੀਆਈ ਬਾਜ਼ਾਰਾਂ ਵਿੱਚ ਜ਼ੋਰਦਾਰ ਗਿਰਾਵਟ
Monday, Feb 05, 2018 - 08:38 AM (IST)
ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਜ਼ੋਰਦਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 571 ਅੰਕ ਯਾਨੀ 2.5 ਫੀਸਦੀ ਦੀ ਕਮਜ਼ੋਰੀ ਨਾਲ 22,704 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 625 ਅੰਕ ਯਾਨੀ 2 ਫੀਸਦੀ ਡਿੱਗ ਕੇ 31,977 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 78 ਅੰਕ ਯਾਨੀ 0.75 ਫੀਸਦੀ ਡਿੱਗ ਕੇ 10,640 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਕੋਰਿਆਈ ਬਾਜ਼ਾਰ ਦਾ ਇੰਡੈਕਸ 1.5 ਫੀਸਦੀ ਟੁੱਟਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 1.5 ਫੀਸਦੀ ਦੀ ਕਮਜ਼ੋਰੀ ਦਿਸ ਰਹੀ ਹੈ।ਤਾਇਵਾਨ ਇੰਡੈਕਸ 251 ਅੰਕ ਯਾਨੀ 2.3 ਫੀਸਦੀ ਡਿੱਗ ਕੇ 10,875 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਸ਼ੰਘਾਈ ਕੰਪੋਜ਼ਿਟ ਵਿੱਚ 0.9 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ।
