ਗਲੋਬਲ ਅਨਿਸ਼ਚਿਤਤਾਵਾਂ ਵਿਚਕਾਰ ਸ਼ੇਅਰ ਬਾਜ਼ਾਰ ਦੀ ਮਜ਼ਬੂਤ ​​ਸ਼ੁਰੂਆਤ, ਸੈਂਸੈਕਸ 316 ਅੰਕ ਚੜ੍ਹਿਆ

Monday, Mar 13, 2023 - 10:37 AM (IST)

ਗਲੋਬਲ ਅਨਿਸ਼ਚਿਤਤਾਵਾਂ ਵਿਚਕਾਰ ਸ਼ੇਅਰ ਬਾਜ਼ਾਰ ਦੀ ਮਜ਼ਬੂਤ ​​ਸ਼ੁਰੂਆਤ, ਸੈਂਸੈਕਸ 316 ਅੰਕ ਚੜ੍ਹਿਆ

ਨਵੀਂ ਦਿੱਲੀ — ਗਲੋਬਲ ਅਨਿਸ਼ਚਿਤਤਾਵਾਂ ਦੇ ਬਾਵਜੂਦ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਘਰੇਲੂ ਸ਼ੇਅਰ ਬਾਜ਼ਾਰ 'ਚ ਹਰੇ ਨਿਸ਼ਾਨ 'ਤੇ ਕਾਰੋਬਾਰ ਸ਼ੁਰੂ ਹੋਇਆ। ਸ਼ੁਰੂਆਤੀ ਕਾਰੋਬਾਰ 'ਚ ਬਾਜ਼ਾਰ ਨੇ 316 ਅੰਕਾਂ ਤੋਂ ਜ਼ਿਆਦਾ ਦੀ ਤੇਜ਼ੀ ਦਿਖਾਈ। ਫਿਲਹਾਲ ਸੈਂਸੈਕਸ 166.06 (0.28%) ਅੰਕਾਂ ਦੇ ਵਾਧੇ ਨਾਲ 59,301.19 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਨਿਫਟੀ 42.15 (0.24%) ਅੰਕਾਂ ਦਾ ਵਾਧਾ ਦਿਖਾ ਰਿਹਾ ਹੈ ਅਤੇ 17,455.05 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। 

ਟੈਕ ਮਹਿੰਦਰਾ ਦੇ ਸ਼ੇਅਰ ਸ਼ੁਰੂਆਤੀ ਕਾਰੋਬਾਰ 'ਚ 5 ਫੀਸਦੀ ਦੀ ਤੇਜ਼ੀ ਦਿਖਾ ਰਹੇ ਹਨ। ਦੂਜੇ ਪਾਸੇ ਯੈੱਸ ਬੈਂਕ ਦੇ ਸ਼ੇਅਰਾਂ 'ਚ 9 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 28 ਪੈਸੇ ਕਮਜ਼ੋਰ ਹੋ ਕੇ 81.76 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ : ਲੰਡਨ ਤੋਂ ਆ ਰਹੀ Air India  ਦੀ ਫਲਾਈਟ 'ਚ ਯਾਤਰੀ ਨੇ ਕੀਤਾ ਅਜਿਹਾ ਕੰਮ, ਕਰੂ ਮੈਂਬਰਾਂ ਨੂੰ ਬੰਨ੍ਹਣੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News