ਕਰੀਬ 400 ਕਰਮਚਾਰੀਆਂ ਦੀ ਨੌਕਰੀ ''ਚ ਕਟੌਤੀ ਕਰਨ ਦੀ ਤਿਆਰੀ ''ਚ Swiggy

Friday, Jan 26, 2024 - 06:30 PM (IST)

ਨਵੀਂ ਦਿੱਲੀ : ਮਨਪਸੰਦ ਹੋਟਲਾਂ ਤੋਂ ਭੋਜਨ ਆਰਡਰ ਕਰਨ ਦਾ ਔਨਲਾਈਨ ਪਲੇਟਫਾਰਮ ਸਵਿਗੀ ਸੰਭਾਵਤ ਤੌਰ 'ਤੇ ਸ਼ੁਰੂਆਤੀ ਜਨਤਕ ਪੇਸ਼ਕਸ਼ ਦੀ ਤਿਆਰੀ ਦੇ ਤਹਿਤ ਵੱਖ-ਵੱਖ ਸੈਕਟਰਾਂ ਵਿੱਚ ਲਗਭਗ 400 ਨੌਕਰੀਆਂ ਵਿੱਚ ਕਟੌਤੀ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਮਾਮਲੇ ਦੀ ਜਾਣਕਾਰੀ ਦੇਣ ਵਾਲੇ ਸੂਤਰਾਂ ਨੇ ਕਿਹਾ ਕਿ ਕੰਪਨੀ ਢਾਂਚੇ ਨੂੰ ਸਰਲ ਬਣਾਉਣ ਅਤੇ ਸੰਚਾਲਨ ਕੁਸ਼ਲਤਾ ਲਿਆਉਣ ਲਈ ਕੰਮ ਕਰ ਰਹੀ ਹੈ, ਜਿਸ ਕਾਰਨ ਕਰੀਬ 350 ਤੋਂ 400 ਕਰਮਚਾਰੀਆਂ ਦੀਆਂ ਨੌਕਰੀਆਂ ਵਿੱਚ ਕਟੌਤੀ ਕਰਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - Flipkart ਦੀ ਵੱਡੀ ਕਾਰਵਾਈ, ਖ਼ਰਾਬ ਪ੍ਰਦਰਸ਼ਨ ਕਾਰਨ ਕਰੀਬ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇਗਾ ਬਾਹਰ

ਦੱਸ ਦੇਈਏ ਕਿ ਨੌਕਰੀਆਂ ਵਿੱਚ ਇਹ ਕਟੌਤੀ ਤਕਨਾਲੋਜੀ, ਕਾਲ ਸੈਂਟਰ ਅਤੇ ਕਾਰਪੋਰੇਟ ਭੂਮਿਕਾਵਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਨੌਕਰੀਆਂ ਵਿੱਚ ਕਟੌਤੀ ਹੌਲੀ-ਹੌਲੀ ਸ਼ੁਰੂ ਹੋਣ ਦੀ ਉਮੀਦ ਹੈ। ਇਸ ਮਾਮਲੇ ਦੇ ਸਬੰਧ ਵਿਚ ਸਵਿਗੀ ਨੇ ਸੰਪਰਕ ਕਰਨ 'ਤੇ ਇਸ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। 

ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ

ਦੂਜੇ ਪਾਸੇ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ Swiggy ਆਪਣੇ IPO ਦੀ ਤਿਆਰੀ ਕਰ ਰਹੀ ਹੈ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਵਿਅਕਤੀ ਨੇ ਕਿਹਾ, “ਸਵਿਗੀ ਕੰਮ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸੰਚਾਲਨ ਕੁਸ਼ਲਤਾ ਵਧਾਉਣ ਲਈ ਕੰਮ ਕਰ ਰਹੀ ਹੈ। ਵਰਤਮਾਨ ਵਿੱਚ, Swiggy ਦੇ ਕਰਮਚਾਰੀਆਂ ਦੀ ਗਿਣਤੀ ਲਗਭਗ 6,000 ਹੈ।

ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News