ਟਾਟਾ ਮੋਟਰਜ਼ ਨੇ ਨਰਾਤਿਆਂ ਦੇ ਪਹਿਲੇ ਦਿਨ 10,000, ਮਾਰੂਤੀ ਨੇ 30,000 ਯਾਤਰੀ ਵਾਹਨ ਵੇਚੇ
Wednesday, Sep 24, 2025 - 11:35 AM (IST)

ਨਵੀਂ ਦਿੱਲੀ (ਭਾਸ਼ਾ) - ਟਾਟਾ ਮੋਟਰਜ਼ ਨੇ ਕਿਹਾ ਕਿ ਉਸ ਦੇ ਡੀਲਰਾਂ ਨੇ ਨਰਾਤਿਆਂ ਦੇ ਪਹਿਲੇ ਦਿਨ ਕਰੀਬ 10,000 ਯਾਤਰੀ ਵਾਹਨਾਂ ਦੀ ਪ੍ਰਚੂਨ ਵਿਕਰੀ ਕੀਤੀ। ਨਵੀਂ ਜੀ. ਐੱਸ. ਟੀ. ਵਿਵਸਥਾ ਲਾਗੂ ਹੋਣ ਤੋਂ ਬਾਅਦ ਵਾਹਨਾਂ ਦੀਆਂ ਕੀਮਤਾਂ ’ਚ ਆਈ ਕਮੀ ਨਾਲ ਗਾਹਕਾਂ ਦੀ ਮੰਗ ’ਚ ਇਹ ਤੇਜ਼ੀ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ : UPI ਭੁਗਤਾਨ ਪ੍ਰਣਾਲੀ 'ਚ ਵੱਡਾ ਬਦਲਾਅ: 1 ਅਕਤੂਬਰ ਤੋਂ ਯੂਜ਼ਰਸ ਨਹੀਂ ਮੰਗ ਪਾਉਣਗੇ ਦੋਸਤ-ਰਿਸ਼ਤੇਦਾਰ ਤੋਂ ਸਿੱਧੇ ਪੈਸੇ
ਇਹ ਵੀ ਪੜ੍ਹੋ : ICICI ਬੈਂਕ ਦੇ ਗਾਹਕਾਂ ਲਈ ਤੋਹਫ਼ਾ, ਨਹੀਂ ਕਰਨਾ ਪਵੇਗਾ ਲੰਮਾ ਇੰਤਜ਼ਾਰ
ਟਾਟਾ ਮੋਟਰਜ਼ ਨੇ ਕਿਹਾ ਕਿ ਉਸ ਦੇ ਯਾਤਰੀ ਵਾਹਨਾਂ ਦੇ ਸ਼ੋਅਰੂਮ ’ਤੇ ਦੇਸ਼ ਭਰ ’ਚ 25 ਹਜ਼ਾਰ ਤੋਂ ਵੱਧ ਗਾਹਕ ਪੁੱਛਗਿੱਛ ਦਰਜ ਕੀਤੀ ਗਈ। ਮਾਰੂਤੀ ਸੁਜ਼ੂਕੀ ਅਤੇ ਹੁੰਡਈ ਮੋਟਰ ਇੰਡੀਆ ਨੇ ਵੀ ਨਵੀਂ ਜੀ. ਐੱਸ. ਟੀ. ਵਿਵਸਥਾ ਤੋਂ ਬਾਅਦ ਸੋਮਵਾਰ ਨੂੰ ਗਾਹਕਾਂ ਦੀ ਵਧੀ ਮੰਗ ਨਾਲ ਜ਼ੋਰਦਾਰ ਵਿਕਰੀ ਦਰਜ ਕੀਤੀ। ਮਾਰੂਤੀ ਸੁਜ਼ੂਕੀ ਦੀ ਵਿਕਰੀ ਨਰਾਤਿਆਂ ਦੇ ਪਹਿਲੇ ਦਿਨ 30 ਹਜ਼ਾਰ ਇਕਾਈ ਦੇ ਪੱਧਰ ’ਤੇ ਰਹੀ, ਜਦੋਂਕਿ ਹੁੰਡਈ ਨੇ 11 ਹਜ਼ਾਰ ਵਾਹਨਾਂ ਦੀ ਵਿਕਰੀ ਕੀਤੀ।
ਇਹ ਵੀ ਪੜ੍ਹੋ : UPI ਯੂਜ਼ਰਸ ਲਈ Alert ! 3 ਨਵੰਬਰ ਤੋਂ ਲਾਗੂ ਹੋਣਗੇ NPCI ਦੇ ਨਵੇਂ ਨਿਯਮ
ਇਹ ਵੀ ਪੜ੍ਹੋ : ਦੁਕਾਨਦਾਰ ਨਹੀਂ ਦੇ ਰਹੇ GST ਕਟੌਤੀ ਦਾ ਲਾਭ ਤਾਂ ਇਥੇ ਕਰੋ ਸ਼ਿਕਾਇਤ; ਹੋਵੇਗੀ ਸਖ਼ਤ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8