ਨੌ ਲੱਖ ਕਰੋੜ ਰੁਪਏ ਦੇ ਬਾਜ਼ਾਰ ਪੂੰਜੀਕਰਨ ਵਾਲੀ ਦੂਜੀ ਕੰਪਨੀ ਬਣੀ TCS
Monday, Sep 14, 2020 - 01:47 PM (IST)
ਨਵੀਂ ਦਿੱਲੀ— ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਦਾ ਬਾਜ਼ਾਰ ਪੂੰਜੀਕਰਨ ਸੋਮਵਾਰ ਨੂੰ ਕਾਰੋਬਾਰ ਦੌਰਾਨ ਨੌ ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ।
ਰਿਲਾਇੰਸ ਇੰਡਸਟਰੀਜ਼ ਤੋਂ ਬਾਅਦ ਨੌ ਲੱਖ ਕਰੋੜ ਰੁਪਏ ਦਾ ਬਾਜ਼ਾਰ ਪੂੰਜੀਕਰਨ ਹਾਸਲ ਕਰਨ ਵਾਲੀ ਟੀ. ਸੀ. ਐੱਸ. ਦੂਜੀ ਕੰਪਨੀ ਹੈ।
ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਕੰਪਨੀ ਦੇ ਸ਼ੇਅਰਾਂ 'ਚ ਤੇਜ਼ੀ ਆਈ। ਇਸ ਨਾਲ ਉਸ ਦਾ ਬਾਜ਼ਾਰ ਪੂੰਜੀਕਰਨ ਨੌ ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ। ਬੀ. ਐੱਸ. ਈ. 'ਚ ਕੰਪਨੀ ਦਾ ਸ਼ੇਅਰ 2.91 ਫੀਸਦੀ ਦੀ ਬੜ੍ਹਤ ਨਾਲ 2,442.80 ਰੁਪਏ 'ਤੇ ਪਹੁੰਚ ਗਿਆ। ਇਹ ਇਸ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ 'ਚ ਕੰਪਨੀ ਦਾ ਸ਼ੇਅਰ 2.76 ਫੀਸਦੀ ਦੀ ਮਜਬੂਤੀ ਨਾਲ 2,439.80 ਰੁਪਏ ਦੇ ਸਰਵਉੱਚ ਪੱਧਰ 'ਤੇ ਪਹੁੰਚ ਗਿਆ। ਬੀ. ਐੱਸ. ਈ. 'ਚ ਸ਼ੁਰੂਆਤੀ ਕਾਰੋਬਾਰ 'ਚ ਕੰਪਨੀ ਦਾ ਬਾਜ਼ਾਰ ਪੂੰਜੀਕਰਨ 9,14,606.25 ਕਰੋੜ ਰੁਪਏ 'ਤੇ ਪਹੁੰਚ ਗਿਆ।