ਫਰਜ਼ੀ ਕਾਲਾਂ ਅਤੇ ਸੰਦੇਸ਼ਾਂ ’ਤੇ ਰੋਕ ਲਾਉਣ ’ਚ ਅਸਫਲ ਰਹਿਣ ਵਾਲੀਆਂ ਦੂਰਸੰਚਾਰ ਕੰਪਨੀਆਂ ’ਤੇ ਲੱਗਾ ਜੁਰਮਾਨਾ

Tuesday, Jan 06, 2026 - 12:33 PM (IST)

ਫਰਜ਼ੀ ਕਾਲਾਂ ਅਤੇ ਸੰਦੇਸ਼ਾਂ ’ਤੇ ਰੋਕ ਲਾਉਣ ’ਚ ਅਸਫਲ ਰਹਿਣ ਵਾਲੀਆਂ ਦੂਰਸੰਚਾਰ ਕੰਪਨੀਆਂ ’ਤੇ ਲੱਗਾ ਜੁਰਮਾਨਾ

ਬਿਜ਼ਨੈੱਸ ਡੈਸਕ - ਦੂਰਸੰਚਾਰ ਰੈਗੂਲੇਟਰ ਟਰਾਈ ਨੇ ਫਰਜ਼ੀ ਕਾਲਾਂ ਅਤੇ ਸੰਦੇਸ਼ਾਂ ਨੂੰ ਰੋਕਣ ’ਚ ਅਸਫਲ ਰਹਿਣ ਕਾਰਨ ਟੈਲੀਕਾਮ ਆਪ੍ਰੇਟਰਾਂ ’ਤੇ 150 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਇਕ ਅਧਿਕਾਰਤ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸਾਲ 2020 ਤੋਂ ਸ਼ੁਰੂ ਹੋਣ ਵਾਲੇ ਤਿੰਨ ਸਾਲਾਂ ਲਈ ਲਾਏ ਗਏ ਇਸ ਜੁਰਮਾਨੇ ਨੂੰ ਟੈਲੀਕਾਮ ਆਪ੍ਰੇਟਰਾਂ ਨੇ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ :      Bank ਮੁਲਾਜ਼ਮਾਂ ਨੇ ਜਨਵਰੀ ਮਹੀਨੇ 'ਚ ਹੜਤਾਲ ਦਾ ਕੀਤਾ ਐਲਾਨ, ਲਗਾਤਾਰ 4 ਦਿਨ ਬੰਦ ਰਹਿਣਗੇ ਬੈਂਕ

ਸੂਤਰ ਨੇ ਦੱਸਿਆ ਕਿ ਗਾਹਕਾਂ ਦੀਆਂ ਸ਼ਿਕਾਇਤਾਂ ਨੂੰ ਗਲਤ ਤਰੀਕੇ ਨਾਲ ਬੰਦ ਕਰਨ ਅਤੇ ਫਰਜ਼ੀ ਕਾਲਾਂ ਕਰਨ ਵਾਲੇ ਟੈਲੀਕਾਮ ਕੁਨੈਕਸ਼ਨਾਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਨਾ ਕਰਨ ਲਈ ਦੂਰਸੰਚਾਰ ਸੇਵਾ ਪ੍ਰਦਾਤਾਵਾਂ ’ਤੇ 150 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਜੁਰਮਾਨਾ ਲਾਇਆ ਗਿਆ ਹੈ। ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਉਨ੍ਹਾਂ ਟੈਲੀਕਾਮ ਆਪ੍ਰੇਟਰਾਂ ’ਤੇ ਜੁਰਮਾਨਾ ਲਾਉਂਦੀ ਹੈ, ਜੋ ਵਿੱਤੀ ਸਜ਼ਾ ਨਾਲ ਜੁੜੇ ਨਿਯਮਾਂ ਦੀ ਪਾਲਣਾ ਕਰਨ ’ਚ ਅਸਫਲ ਰਹਿੰਦੇ ਹਨ।

ਇਹ ਵੀ ਪੜ੍ਹੋ :      ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ

ਇਹ ਨਿਯਮ ਇਕ ਟੈਲੀਕਾਮ ਆਪ੍ਰੇਟਰ ਲਈ ਹਰ ਲਾਇਸੈਂਸ ਪ੍ਰਾਪਤ ਸੇਵਾ ਖੇਤਰ ’ਚ ਪ੍ਰਤੀ ਮਹੀਨਾ 50 ਲੱਖ ਰੁਪਏ ਤੱਕ ਦੇ ਵਿੱਤੀ ਜੁਰਮਾਨੇ ਦੀ ਵਿਵਸਥਾ ਕਰਦੇ ਹਨ। ਟਰਾਈ ਨੇ ਪਿਛਲੇ ਇਕ ਸਾਲ ’ਚ 21 ਲੱਖ ਤੋਂ ਵੱਧ ‘ਸਪੈਮਰਸ’ ਦੇ ਕੁਨੈਕਸ਼ਨ ਕੱਟ ਦਿੱਤੇ ਹਨ ਅਤੇ ਇਕ ਲੱਖ ਤੋਂ ਵੱਧ ਸੰਸਥਾਵਾਂ ਨੂੰ ਬਲੈਕ ਲਿਸਟ ’ਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ :     ਫਲਾਈਟ ਕੈਂਸਲ ਹੋਵੇ ਜਾਂ ਗੁੰਮ ਹੋ ਜਾਵੇ ਸਮਾਨ, ਅਸਾਨੀ ਨਾਲ ਮਿਲੇਗੀ ਮਦਦ, ਬਸ ਕਰੋ ਇਹ ਕੰਮ
ਇਹ ਵੀ ਪੜ੍ਹੋ :     ਨਵਾਂ ਵਾਹਨ ਖਰੀਦੋ ਤੇ ਮਿਲੇਗੀ 50% ਤੱਕ ਦੀ ਟੈਕਸ ਛੋਟ, ਬੱਸ UK ਸਰਕਾਰ ਦੀਆਂ ਇਨ੍ਹਾਂ ਸ਼ਰਤਾਂ ਨੂੰ ਕਰੋ ਪੂਰਾ
ਇਹ ਵੀ ਪੜ੍ਹੋ :     PNB ਤੋਂ ਬਾਅਦ ਹੁਣ BOB 'ਚ ਵੱਡੀ ਧੋਖਾਧੜੀ : 48 ਖ਼ਾਤਿਆਂ ਤੋਂ ਲਿਆ 9 ਕਰੋੜ ਦਾ Loan, ਇੰਝ ਖੁੱਲ੍ਹਿਆ ਭੇਤ 
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News