ਵੱਡੀ ਖ਼ਬਰ : 15,000 ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਕੱਢੇਗੀ Tesla, Elon Musk ਨੇ ਦੱਸੀ ਇਹ ਵਜ੍ਹਾ
Monday, Apr 15, 2024 - 06:04 PM (IST)
ਬਿਜ਼ਨੈੱਸ ਡੈਸਕ : ਦੁਨੀਆ ਦੇ ਚੋਟੀ ਦੇ 5 ਸਭ ਤੋਂ ਅਮੀਰ ਅਰਬਪਤੀਆਂ ਵਿਚ ਸ਼ਾਮਲ ਐਲੋਨ ਮਸਕ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਟੈਸਲਾ ਦੁਨੀਆ ਭਰ ਦੇ ਸਾਰੇ ਕੇਂਦਰਾਂ ਤੋਂ ਆਪਣੇ ਲਗਭਗ 10 ਫ਼ੀਸਦੀ ਤੋਂ ਵੱਧ ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿਚ ਬਲੂਮਬਰਗ ਨੇ ਇਲੈਕਟ੍ਰੇਕ ਦੀ ਰਿਪੋਰਟ ਦਾ ਹਵਾਲਾ ਦਿੱਤਾ ਹੈ। ਰਿਪੋਰਟ ਮੁਤਾਬਕ ਕੰਪਨੀ ਇਲੈਕਟ੍ਰਿਕ ਵਾਹਨਾਂ ਦੀ ਮੰਗ 'ਚ ਆਈ ਗਿਰਾਵਟ ਨਾਲ ਜੂਝ ਰਹੀ ਹੈ, ਜਿਸ ਕਾਰਨ ਉਸ ਨੇ ਵੱਡੀ ਗਿਣਤੀ ਵਿਚ ਆਪਣੇ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਵਿਖਾਉਣ ਦਾ ਫ਼ੈਸਲਾ ਕੀਤਾ ਹੈ। ਕੰਪਨੀ ਵਲੋਂ ਕੀਤੀ ਜਾ ਰਹੀ ਇਸ ਛਾਂਟੀ ਕਾਰਨ ਕਰੀਬ 15,000 ਕਰਮਚਾਰੀਆਂ ਨੂੰ ਨੌਕਰੀ ਤੋਂ ਹੱਥ ਧੋਣੇ ਪੈ ਸਕਦੇ ਹਨ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ ਹੈਲੀਕਾਪਟਰ ਦੀ ਮੰਗ, ਲੱਖਾਂ ਰੁਪਏ 'ਚ ਹੈ ਕਿਰਾਇਆ
15 ਹਜ਼ਾਰ ਤੋਂ ਵੱਧ ਮੁਲਾਜ਼ਮ ਹੋਣਗੇ ਬਾਹਰ
ਇਲੈਕਟਰੇਕ ਨੇ ਟੈਸਲਾ ਦੇ ਸੀਈਓ ਦੁਆਰਾ ਕਰਮਚਾਰੀਆਂ ਨੂੰ ਭੇਜੀ ਗਈ ਈਮੇਲ ਦਾ ਹਵਾਲਾ ਦਿੰਦੇ ਹੋਏ ਆਪਣੀ ਰਿਪੋਰਟ ਵਿੱਚ ਕਿਹਾ ਕਿ ਐਲੋਨ ਮਸਕ ਨੇ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਕਾਰਨ ਨੌਕਰੀ ਵਿੱਚ ਘੱਟ ਲੋਕਾਂ ਦੀ ਜ਼ਰੂਰਤ ਅਤੇ ਇੱਕ ਹੀ ਕੰਮ ਜ਼ਿਆਦਾ ਲੋਕਾਂ ਦੁਆਰਾ ਕੀਤੇ ਜਾਣ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਕੰਪਨ ਵਿਚ ਕੀਤੀ ਜਾ ਰਹੀ ਇਸ ਛਾਂਟੀ ਕਾਰਨ 15 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਛੱਡਣੀ ਪਵੇਗੀ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
Elon Musk ਨੇ ਦੱਸੀ ਇਹ ਵਜ੍ਹਾ
Elon Musk ਨੇ ਈਮੇਲ 'ਚ ਲਿਖਿਆ ਕਿ ਅਸੀਂ ਕੰਪਨੀ ਨੂੰ ਵਿਕਾਸ ਦੇ ਅਗਲੇ ਪੜਾਅ ਲਈ ਤਿਆਰ ਕਰ ਰਹੇ ਹਾਂ ਅਤੇ ਇਸ ਲਈ ਕੰਪਨੀ ਦੇ ਹਰ ਪਹਿਲੂ 'ਤੇ ਧਿਆਨ ਦੇਣਾ ਜ਼ਰੂਰੀ ਹੈ। ਇਸ ਵਿੱਚ ਉਤਪਾਦਨ ਵਿੱਚ ਵਾਧਾ ਅਤੇ ਲਾਗਤਾਂ ਵਿੱਚ ਕਟੌਤੀ ਵੀ ਸ਼ਾਮਲ ਹੈ। ਇਸ ਕਾਰਨ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਉਸਨੇ ਈਮੇਲ ਵਿੱਚ ਅੱਗੇ ਲਿਖਿਆ, 'ਇਸ ਕੋਸ਼ਿਸ਼ ਦੇ ਹਿੱਸੇ ਵਜੋਂ, ਅਸੀਂ ਸੰਗਠਨ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਹੈ ਅਤੇ ਹੁਣ ਦੁਨੀਆ ਭਰ ਦੀਆਂ ਆਪਣੀਆਂ ਸਾਰੀਆਂ ਬ੍ਰਾਂਚਾਂ ਤੋਂ ਕਰਮਚਾਰੀਆਂ ਦੀ ਕੁੱਲ ਸੰਖਿਆ 10 ਫ਼ੀਸਦੀ ਤੱਕ ਘਟਾਉਣ ਦਾ ਫ਼ੈਸਲਾ ਕੀਤਾ ਹੈ। ਉਸ ਨੇ ਕਿਹਾ ਕਿ ਛਾਂਟੀ ਕਰਨ ਦਾ ਲਿਆ ਗਿਆ ਇਹ ਫ਼ੈਸਲਾ ਕੁਝ ਅਜਿਹਾ ਹੈ, ਜਿਸ ਤੋਂ ਮੈਂ ਬਹੁਤ ਨਫ਼ਰਤ ਕਰਦਾ ਹਾਂ ਪਰ ਅਜਿਹਾ ਕਰਨਾ ਹੁਣ ਜ਼ਰੂਰੀ ਸੀ।'
ਇਹ ਵੀ ਪੜ੍ਹੋ - ਨਵਾਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਕੀਮਤਾਂ 'ਚ ਭਾਰੀ ਉਛਾਲ ਆਉਣ ਦੀ ਉਮੀਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8