GST ਕੌਂਸਲ ਦੀ 49ਵੀਂ ਬੈਠਕ ਹੋਈ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਫੈਸਲਾ ਹੋਣ ਦੀ ਉਮੀਦ
Saturday, Feb 18, 2023 - 02:45 PM (IST)
ਨਵੀਂ ਦਿੱਲੀ : ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਦੀ ਸਿਖਰ ਸੰਸਥਾ ਜੀਐਸਟੀ ਕੌਂਸਲ ਦੀ 49ਵੀਂ ਬੈਠਕ ਸ਼ਨੀਵਾਰ ਨੂੰ ਇੱਥੇ ਸ਼ੁਰੂ ਹੋ ਗਈ। ਇਸ ਵਿੱਚ ਅਪੀਲੀ ਟ੍ਰਿਬਿਊਨਲ ਗਠਿਤ ਕਰਨ ਅਤੇ ਪਾਨ ਮਸਾਲਾ ਅਤੇ ਗੁਟਖਾ ਕਾਰੋਬਾਰ ਵਿੱਚ ਟੈਕਸ ਚੋਰੀ ਰੋਕਣ ਲਈ ਪ੍ਰਬੰਧ ਕਰਨ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਹ ਮੀਟਿੰਗ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ਭਾਰਤੀ ਜੀਐਸਟੀ ਕੌਂਸਲ ਨੇ ਟਵਿੱਟਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਆਮ ਬਜਟ ਪੇਸ਼ ਹੋਣ ਤੋਂ ਬਾਅਦ ਜੀਐਸਟੀ ਕੌਂਸਲ ਦੀ ਇਹ ਪਹਿਲੀ ਬੈਠਕ ਹੋਵੇਗੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਨਵੀਂ ਦਿੱਲੀ ਵਿੱਚ ਜੀਐਸਟੀ ਕੌਂਸਲ ਦੀ 49ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ 'ਚ ਉਹ ਅੱਜ ਕਈ ਅਹਿਮ ਫੈਸਲੇ ਲੈ ਸਕਦੇ ਹਨ, ਜਿਸ 'ਚ ਪਾਨ ਮਸਾਲਾ ਅਤੇ ਗੁਟਖਾ ਕਾਰੋਬਾਰ 'ਤੇ ਟੈਕਸ ਚੋਰੀ ਰੋਕਣ ਲਈ ਅਪੀਲੀ ਟ੍ਰਿਬਿਊਨਲ ਦੇ ਗਠਨ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਦਾ ਮਕਸਦ ਟੈਕਸ ਚੋਰੀ ਨੂੰ ਰੋਕਣਾ ਹੈ।
ਇਹ ਵੀ ਪੜ੍ਹੋ : ਚੀਨ ’ਚ ਅਰਬਪਤੀ ਬੈਂਕਰ ਬਾਓ ਫੈਨ ਵੀ ਗਾਇਬ, ਕੰਪਨੀ ਦੇ ਸ਼ੇਅਰਾਂ ’ਚ 50 ਫੀਸਦੀ ਗਿਰਾਵਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਸੂਬੇ ਸਹਿਮਤ ਹਨ ਤਾਂ ਪੈਟਰੋਲੀਅਮ ਉਤਪਾਦਾਂ ਨੂੰ ਗੁਡਸ ਐਂਡ ਸਰਵਿਸ ਟੈਕਸ (ਜੀਐੱਸਟੀ) ਦੇ ਦਾਇਰੇ 'ਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਰਾਜਾਂ ਦੇ ਸਹਿਮਤ ਹੋਣ ਤੋਂ ਬਾਅਦ ਅਸੀਂ ਪੈਟਰੋਲੀਅਮ ਪਦਾਰਥਾਂ ਨੂੰ ਵੀ ਜੀਐਸਟੀ ਦੇ ਦਾਇਰੇ ਵਿੱਚ ਲਿਆਵਾਂਗੇ। ਮੌਜੂਦਾ ਸਮੇਂ 'ਚ ਪੰਜ ਪੈਟਰੋਲੀਅਮ ਉਤਪਾਦ, ਕੱਚਾ ਤੇਲ, ਪੈਟਰੋਲ, ਹਾਈ ਸਪੀਡ ਡੀਜ਼ਲ, ਕੁਦਰਤੀ ਗੈਸ ਅਤੇ ਜੈੱਟ ਫਿਊਲ ਜੀਐੱਸਟੀ ਦੇ ਦਾਇਰੇ ਤੋਂ ਬਾਹਰ ਹਨ। ਜੀਐਸਟੀ ਕੌਂਸਲ ਇਨ੍ਹਾਂ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਬਾਰੇ ਵਿਚਾਰ ਕਰ ਸਕਦੀ ਹੈ। ਇਸ ਤੋਂ ਇਲਾਵਾ ਬੈਠਕ 'ਚ ਆਨਲਾਈਨ ਗੇਮਿੰਗ, ਘੋੜ ਦੌੜ ਅਤੇ ਕੈਸੀਨੋ 'ਤੇ ਜੀਐੱਸਟੀ ਲਗਾਉਣ 'ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਆਉਣ ਵਾਲੇ ਪੈਸੇ ਦੀ ਜਾਣਕਾਰੀ ਨੂੰ ਲੈ ਕੇ ਸਰਕਾਰ ਸਖ਼ਤ, NEFT-RTGS ਦੇ ਨਿਯਮਾਂ 'ਚ ਕੀਤੇ ਬਦਲਾਅ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।