ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਜਾਰੀ ਹੈ, ਵਿਰੋਧੀ ਧਿਰ ਖੇਤੀਬਾੜੀ ਕਾਨੂੰਨਾਂ ਦਾ ਚੁੱਕ ਸਕਦੀ ਹੈ ਮੁੱਦਾ
Saturday, Jan 30, 2021 - 01:42 PM (IST)
ਨਵੀਂ ਦਿੱਲੀ : ਬਜਟ ਸੈਸ਼ਨ 'ਤੇ ਆਪਣਾ ਏਜੰਡਾ ਪੇਸ਼ ਕਰਨ ਲਈ ਕੇਂਦਰ ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਵਾਰ ਇਹ ਰਵਾਇਤੀ ਸਰਬ ਪਾਰਟੀ ਬੈਠਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਆਯੋਜਤ ਕੀਤੀ ਜਾ ਰਹੀ ਹੈ। ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਦੋ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੀ ਸਾਂਝੀ ਬੈਠਕ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਇਆ।
ਇਹ ਵੀ ਪਡ਼੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਗਰਮਾਈ ਸਿਆਸਤ, ਨਰੇਸ਼ ਟਿਕੈਤ ਦਾ ਦਾਅਵਾ - ਕਈ ਨੇਤਾ ਛੱਡ ਰਹੇ ਭਾਜਪਾ
ਆਮ ਤੌਰ 'ਤੇ, ਅਜਿਹੀਆਂ ਸਾਰੀਆਂ ਬੈਠਕਾਂ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਹੁੰਦੀਆਂ ਹਨ, ਤਾਂ ਜੋ ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ। ਇਸ ਵਰਚੁਅਲ ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਕਿਸਾਨੀ ਅੰਦੋਲਨ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ ਦੋ ਮਹੀਨਿਆਂ ਤੋਂ, ਪ੍ਰਦਰਸ਼ਨਕਾਰੀ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਖੜ੍ਹੇ ਹਨ।
ਇਹ ਵੀ ਪਡ਼੍ਹੋ : Paytm ਦੇ ਰਿਹੈ ਮੁਫ਼ਤ ਗੈਸ ਸਿਲੰਡਰ ਦਾ Offer, ਜਾਣੋ ਕਿਹੜੇ ਲੋਕਾਂ ਨੂੰ ਮਿਲੇਗਾ ਲਾਭ
ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਸ਼ੁੱਕਰਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਵਿਰੋਧੀ ਪਾਰਟੀਆਂ ਨੇ ਅਜਿਹੀਆਂ ਮੰਗਾਂ ਕੀਤੀਆਂ ਪਰ ਸਰਕਾਰ ਨੇ ਸੁਝਾਅ ਦਿੱਤਾ ਕਿ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਦੇ ਮਤੇ ’ਤੇ ਵਿਚਾਰ ਵਟਾਂਦਰੇ ਦੌਰਾਨ ਕਿਸਾਨ ਅੰਦੋਲਨ ਦਾ ਮੁੱਦਾ ਉਠਾਇਆ ਜਾ ਸਕਦਾ ਹੈ, ਜਿਸ ਲਈ ਲੋਕ ਸਭਾ 2, 3 ਅਤੇ 4 ਫਰਵਰੀ ਨੂੰ 10 ਘੰਟੇ ਅਲਾਟ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।