ਮਾਨਸੂਨ ਦੀ ਆਮਦ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਨੂੰ ਮਿਲ ਸਕਦੈ ਹੁਲਾਰਾ

06/17/2023 2:22:07 PM

ਨਵੀਂ ਦਿੱਲੀ - ਦੇਸ਼ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਇਸ ਸਮੇਂ ਮਾਨਸੂਨ ਦੇਰੀ ਨਾਲ ਆ ਰਿਹਾ ਹੈ, ਜਿਸ ਕਾਰਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਪਛੜ ਰਹੀ ਹੈ। ਮਾਨਸੂਨ ਦੀ ਦੇਰੀ ਕਾਰਨ ਫ਼ਸਲਾਂ ਦੀ ਬਿਜਾਈ ਉਮੀਦ ਮੁਤਾਬਕ ਸ਼ੁਰੂ ਨਹੀਂ ਹੋ ਸਕੀ। ਮੌਜੂਦਾ ਸਾਉਣੀ ਸੀਜ਼ਨ ਵਿੱਚ ਹੁਣ ਤੱਕ ਪਿਛਲੇ ਸੀਜ਼ਨ ਦੇ ਮੁਕਾਬਲੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਵਿੱਚ ਕਰੀਬ 49 ਫ਼ੀਸਦੀ ਦੀ ਕਮੀ ਆਈ ਹੈ। ਦੇਸ਼ 'ਚ 15 ਜੂਨ ਤੱਕ ਆਮ ਨਾਲੋਂ 50 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। 

ਇਹ ਵੀ ਪੜ੍ਹੋ : ਖਾਣ ਵਾਲਾ ਤੇਲ ਹੋਵੇਗਾ ਸਸਤਾ, ਸਰਕਾਰ ਨੇ ਸੋਇਆਬੀਨ ਤੇ ਸੂਰਜਮੁਖੀ ਦੇ ਤੇਲ ’ਤੇ ਘਟਾਈ ਇੰਪੋਰਟ ਡਿਊਟੀ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਨਸੂਨ ਕਾਰਨ ਸ਼ੁਰੂਆਤੀ ਦਿਨਾਂ ਵਿੱਚ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਕਈ ਫ਼ਸਲਾਂ ਦੀ ਬਿਜਾਈ ਵਿੱਚ ਦੇਰੀ ਹੋ ਸਕਦੀ ਹੈ। ਜੇਕਰ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਹੀ ਸਮਾਂ ਲੇਟ ਹੋ ਗਿਆ ਤਾਂ ਫ਼ਸਲ 'ਤੇ ਇਸ ਦਾ ਮਾੜਾ ਅਸਰ ਪੈ ਸਕਦਾ ਹੈ। 16 ਜੂਨ, 2023 ਤੱਕ ਦੇ ਸਮੇਂ ਦੌਰਾਨ ਗੰਨੇ ਤੋਂ ਇਲਾਵਾ ਮੁੱਖ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਲਗਭਗ 49.3 ਲੱਖ ਹੈਕਟੇਅਰ ਸੀ। ਇਹ ਪਿਛਲੇ ਸਾਲ ਨਾਲੋਂ ਮਾਮੂਲੀ ਵੱਧ ਹੈ। ਇਸ ਦਾ ਕਾਰਨ ਇਹ ਹੈ ਕਿ ਬਾਜਰੇ ਦੇ ਰਕਬੇ ਵਿੱਚ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਮਿਲ ਸਕਦੈ ਵੱਡਾ ਫ਼ਾਇਦਾ

ਦੂਜੇ ਪਾਸੇ ਦੱਖਣ-ਪੱਛਮੀ ਮਾਨਸੂਨ ਵਿੱਚ 1 ਤੋਂ 16 ਜੂਨ ਤੱਕ ਲਗਭਗ 47 ਫ਼ੀਸਦੀ ਕਮੀ ਆਈ ਹੈ। ਇਸ ਦੌਰਾਨ ਚੰਗੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ 20 ਜੂਨ ਤੋਂ ਬਾਅਦ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਉਮੀਦ ਹੈ। ਸੀਨੀਅਰ ਮੌਸਮ ਵਿਗਿਆਨੀਆਂ ਦੇ ਅਨੁਸਾਰ, ਭਾਰਤ ਦੇ ਪੱਛਮੀ ਤੱਟ 'ਤੇ ਮੌਸਮ ਦੀ ਸਰਗਰਮ ਸਥਿਤੀਆਂ ਦੇ ਕਾਰਨ ਬੰਗਾਲ ਦੀ ਖਾੜੀ ਅਤੇ ਮੱਧ ਭਾਰਤ ਵਿੱਚ ਮਾਨਸੂਨ ਸਰਗਰਮ ਹੋ ਸਕਦਾ ਹੈ। ਇਸ ਨਾਲ ਸਾਉਣੀ ਦੀ ਬਿਜਾਈ ਨੂੰ ਹੁਲਾਰਾ ਮਿਲ ਸਕਦਾ ਹੈ।

ਇਹ ਵੀ ਪੜ੍ਹੋ : ਕਾਕਪਿਟ 'ਚ ਮਹਿਲਾ ਦੋਸਤ ਨੂੰ ਬੁਲਾਉਣਾ ਪਿਆ ਮਹਿੰਗਾ, ਏਅਰ ਇੰਡੀਆ ਦੇ ਦੋ ਪਾਇਲਟਾਂ ਖ਼ਿਲਾਫ਼ ਸਖ਼ਤ ਕਾਰਵਾਈ


rajwinder kaur

Content Editor

Related News